ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪੂਰਾ ਪੰਥ ਇਕਜੁੱਟ, ਸਰਕਾਰ ਦੀ ਬੋਲੀ ਬੋਲਣ ਵਾਲੇ ਕੌਮ ਨੂੰ ਨਾ ਕਰਨ ਗੁਮਰਾਹ: ਕੁਲਵੰਤ ਸਿੰਘ ਮੰਨਣ

Ad Position 21
No active advertisement
ਅਜੀਤ ਡੈਸਕ 29-06-2026
ਰੂਪਨਗਰ, 28 ਜੂਨ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ‘ਤੇ ਸਮੁੱਚਾ ਸਿੱਖ ਪੰਥ ਪਹਿਰਾ ਦੇ ਰਿਹਾ ਹੈ ਪਰ ਕੁੱਝ ਇੱਕਾ-ਦੁੱਕਾ ਲੋਕ ਸਰਕਾਰ ਦੇ ਹੱਥ-ਠੋਕਾ ਬਣ ਕੇ ਕੌਮ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੂਪਨਗਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਸਾਂਝੇ ਬਿਆਨ ਵਿਚ ਕੁਲਵੰਤ ਸਿੰਘ ਮੰਨਣ, ਗੁਰਬਖ਼ਸ਼ ਸਿੰਘ ਖ਼ਾਲਸਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ ਅਤੇ ਸੁਰਜੀਤ ਸਿੰਘ ਭਿੱਠੇਵਿੰਡ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਵੱਡੀਆਂ-ਵੱਡੀਆਂ ਸ਼ਖ਼ਸੀਅਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਿਮਰਤਾ ਨਾਲ ਮੰਨੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਨੌਤੀ ਦੇ ਰਹੇ ਹਨ ਅਤੇ ਇਸ ਮਾਮਲੇ ‘ਤੇ ਲਗਾਤਾਰ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸਮੂਹ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ ਤੇ ਦਲ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਸਮਰਥਨ ਵਿਚ ਇੱਕਜੁੱਟ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁੱਝ ਲੋਕ ਸਰਕਾਰ ਦੇ ਪ੍ਰਭਾਵ ਹੇਠ ਪੰਥ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਮਿਲਣਗੇ, ਉਨ੍ਹਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਸੰਗਤ ਨੂੰ ਹੁਕਮਾਂ ਤੋਂ ਜਾਣੂ ਕਰਵਾਉਣ ਲਈ ਲਗਾਏ ਜਾ ਰਹੇ ਫਲੈਕਸਾਂ ਨੂੰ ਲੈ ਕੇ ਕੀਤਾ ਜਾ ਰਿਹਾ ਪ੍ਰਚਾਰ ਮੰਦਭਾਗਾ ਹੈ।
Ad Position 22
No active advertisement
ਪਿਛਲੀ ਖ਼ਬਰ ਦੁੱਧ ਉਤਪਾਦਕ ਸਭਾ ਢਾਹੇ ਨੇ ਦੁੱਧ ਅਤੇ ਫੀਡ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ, ਨਾਨਗਰਾਂ ਵਿਖੇ ਸੜਕ ਜਾਮ ਕਰਕੇ ਲਾਇਆ ਧਰਨਾ
Ad Position 24
No active advertisement