ਨੂਰਪੁਰ ਬੇਦੀ, 28 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੀਆਂ ਤਮਾਮ ਸੜਕਾਂ ਦੀ ਹਾਲਤ ਸੁਧਾਰਨ ਅਤੇ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਕਾਸ ਲੜੀ ਤਹਿਤ ਅੱਜ ਪਿੰਡ ਲੈਹੜੀਆਂ ਤੋਂ ਭਾਓਵਾਲ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਹਲਕਾ ਵਿਧਾਇਕ ਨੇ ਦੱਸਿਆ ਕਿ ਲਗਭਗ 1.62 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਰੂਪਨਗਰ ਦੇ ਹਰੇਕ ਪਿੰਡ ਤੇ ਖੇਤਰ ਵਿਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਲਾਕਾ ਵਾਸੀਆਂ ਨੇ ਸੜਕ ਦੇ ਕੰਮ ਦੀ ਸ਼ੁਰੂਆਤ ਹੋਣ ‘ਤੇ ਵਿਧਾਇਕ ਦਿਨੇਸ਼ ਚੱਢਾ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇਸਰਾਜ ਸੈਣੀ , ਸੰਮਤੀ ਮੈਂਬਰ ਸਤਨਾਮ ਸਿੰਘ ਬੜਵਾ, ਰਣਜੀਤ ਸਿੰਘ ਔਲਖ, ਹਰਜੀਤ ਕੌਰ ਸਰਪੰਚ, ਕਰਨੈਲ ਸਿੰਘ, ਲਹਿੰਬਰ ਸਿੰਘ, ਚਰਨ ਸਿੰਘ ਪੰਚ, ਜਸਕਰਨ ਸਿੰਘ ਪੰਚ, ਬਲਜੀਤ ਸਿੰਘ, ਅਮਰ ਸਿੰਘ, ਕਲਵੀਰ ਸਿੰਘ, ਛਿੰਦੂ ਲੰਬੜਦਾਰ, ਮਹਿੰਦਰ ਸਿੰਘ, ਉਂਕਾਰ ਸਿੰਘ ਸਿੱਧੂ, ਹਰਨੇਕ ਸਿੰਘ, ਜਸਵਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਗੱਗੂ ਗਿੱਲ, ਬਲਵੀਰ ਸਿੰਘ, ਮਾ ਕੇਸਰ ਸਿੰਘ, ਪ੍ਰਿੰ. ਜਗਤਾਰ ਸਿੰਘ, ਇੰਦਰਜੀਤ ਸਿੰਘ ਸੋਨੀ, ਮੋਹਨ ਸਿੰਘ ਸਰਪੰਚ ਅਸਾਲਤਪੁਰ, ਹਰਜਾਪ ਸਿੰਘ ਔਲਖ ਆਦਿ ਹਾਜ਼ਰ ਸਨ।