ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਿਦਿਆਰਥੀਆਂ ਦੀ ਆਵਾਜ਼ ਬਣ ਕੇ ਪੇਪਰ ਲੀਕ ਮਾਫੀਆ ਖ਼ਿਲਾਫ਼ ਲੜਨਗੇ ਰਾਹੁਲ ਗਾਂਧੀ-ਕੁਲਦੀਪ ਸਿੰਘ ਵੈਦ

Ad Position 21
No active advertisement
ਅਜੀਤ ਡੈਸਕ 30-06-2026
ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)- ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਦੇਸ਼-ਵਿਆਪੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਇੱਕ ਨਿੱਜੀ ਰਿਜ਼ੋਰਟ ਵਿਚ ‘ਵਿਦਿਆਰਥੀ ਨਿਆਂ ਸੰਮੇਲਨ’ ਅਤੇ ਵਰਕਰ ਮੀਟਿੰਗ ਕਰਵਾਈ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਨੇ ਪੇਪਰ ਲੀਕ, ਨੀਟ ਪ੍ਰੀਖਿਆ ਵਿਚ ਕਥਿਤ ਧਾਂਦਲੀ, ਬੇਰੁਜ਼ਗਾਰੀ, ਮਹਿੰਗੀ ਸਿੱਖਿਆ, ਮਹਿੰਗਾਈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਤਿੱਖੇ ਸਿਆਸੀ ਹਮਲੇ ਕੀਤੇ। ਏ.ਆਈ.ਸੀ.ਸੀ. ਵਲੋਂ ਨਿਯੁਕਤ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਦੇਸ਼ ਦੇ ਕਰੋੜਾਂ ਵਿਦਿਆਰਥੀਆਂ ਦੀਆਂ ਉਮੀਦਾਂ ਅੱਜ ਰਾਹੁਲ ਗਾਂਧੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਹੀ ਪੇਪਰ ਲੀਕ ਮਾਫੀਆ ਖ਼ਿਲਾਫ਼ ਅੰਤਿਮ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਵਲੋਂ ਪੇਸ਼ ਕੀਤਾ ਗਿਆ ‘ਯੁਵਾ ਨਿਆਂ’ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਰੋਡਮੈਪ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨੀਟ ਪ੍ਰੀਖਿਆ ਵਿਚ ਹੋਈ ਕਥਿਤ ਧਾਂਦਲੀ ਦਾ ਜ਼ਿਕਰ ਕਰਦਿਆਂ ਵੈਦ ਨੇ ਕਿਹਾ ਕਿ ਇਸ ਕਾਰਨ ਕਈ ਵਿਦਿਆਰਥੀਆਂ ਨੇ ਮਾਨਸਿਕ ਦਬਾਅ ਹੇਠ ਆਪਣੀ ਜਾਨ ਗੁਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਿਰਫ਼ ਪ੍ਰਸ਼ਾਸਨਿਕ ਨਾਕਾਮੀ ਨਹੀਂ, ਸਗੋਂ ਕੇਂਦਰ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਦੀ ਗੰਭੀਰ ਅਸਫਲਤਾ ਹੈ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਮੀਡੀਆ ਦੀ ਭੂਮਿਕਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਮੀਡੀਆ ਲੋਕਾਂ ਦੇ ਅਸਲ ਮੁੱਦਿਆਂ ਨੂੰ ਉਭਾਰਨ ਦੀ ਬਜਾਏ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਿਹਾ ਹੈ ਜਦਕਿ ਪੰਜਾਬ ਦਾ ਮੀਡੀਆ ਅਜੇ ਵੀ ਲੋਕ ਹਿੱਤ ਦੇ ਮੁੱਦਿਆਂ ਨੂੰ ਤਰਜੀਹ ਦੇ ਰਿਹਾ ਹੈ। ਸੰਮੇਲਨ ਨੂੰ ਸੰਬੋਧਨ ਕਰਦਿਆਂ ਸਾਬਕਾ ਸਪੀਕਰ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਵਿਚ 70 ਤੋਂ ਵੱਧ ਪੇਪਰ ਲੀਕ ਹੋਣ ਕਾਰਨ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ ਹਨ ਅਤੇ ਮਾਪਿਆਂ ਦੀ ਮਿਹਨਤ ਦੀ ਕਮਾਈ ਬਰਬਾਦ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸੰਸਦ ਤੋਂ ਲੈ ਕੇ ਸੜਕ ਤੱਕ ਵਿਦਿਆਰਥੀਆਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਨ.ਐੱਸ.ਯੂ.ਆਈ. ਅਤੇ ਯੂਥ ਕਾਂਗਰਸ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਕਾਲਜਾਂ ਅਤੇ ਵਿਦਿਅਕ ਅਦਾਰਿਆਂ ਵਿਚ ‘ਵਿਦਿਆਰਥੀ ਨਿਆਂ ਯਾਤਰਾ’ ਕੱਢੀ ਜਾਵੇਗੀ ਅਤੇ ਰਾਹੁਲ ਗਾਂਧੀ ਦਾ ਸੰਦੇਸ਼ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਅਮਰਜੀਤ ਸਿੰਘ ਭੁੱਲਰ, ਰਾਜੇਸ਼ਵਰ ਲਾਲੀ, ਅਵਨੀਸ਼ ਮੋਦਗਿਲ, ਜਗਮੋਹਨ ਸਿੰਘ ਮੀਤ, ਰਾਜੇਸ਼ ਕੁਮਾਰ, ਸੰਜੇ ਸਾਹਨੀ, ਹਿਮਾਂਸ਼ੂ ਟੰਡਨ, ਆਸਿਫ਼, ਰਾਣਾ ਰਵਨੀਤ ਕੰਗ, ਗੁਰਕੀਰਤ ਹੈਰੀ, ਸੂਰਜ ਧੀਮਾਨ, ਰਾਣਾ ਸੁਰਿੰਦਰ ਮਕਾਰੀ, ਸੰਦੀਪ ਹਵੇਲੀ, ਮਾਸਟਰ ਹਰਵੀਰ ਨਾਨਕ, ਬੇਗਮ ਫਰੀਦ, ਕਾਬਲ ਰਾਣਾ, ਇੰਦਰਜੀਤ ਨੰਬਰਦਾਰ, ਸੌਰਭ ਮੱਟੂ, ਨਿਖਿਲ, ਰਾਜਿੰਦਰ ਭੰਵਰਾ, ਵਿਵੇਕ ਬੈਂਸ, ਮਨਪ੍ਰੀਤ ਰਸੂਲਪੁਰ, ਇਸ਼ਪਰੀਤ ਘਨੌਲੀ, ਭੁਪਿੰਦਰ ਸੈਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ ਅਗਲੀ ਖ਼ਬਰ ਵੈਨਕੂਵਰ ਟਾਪੂ ਦੀ ਜੇਲ੍ਹ ਤੋਂ ਕੈਦੀ ਫ਼ਰਾਰ,ਪੁਲਿਸ ਨੇ ਲੋਕਾਂ ਨੂੰ ਕੀਤਾ ਚੌਕਸ
Ad Position 24
No active advertisement