ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਲਈ ਤਿਆਰ ਕਰਨ ਲਈ ਪ੍ਰਸ਼ੰਸਾਯੋਗ ਉਪਰਾਲਾ

Ad Position 21
No active advertisement
ਅਜੀਤ ਡੈਸਕ 30-06-2026
ਸ੍ਰੀ ਅਨੰਦਪੁਰ ਸਾਹਿਬ, 29 ਜੂਨ (ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਯੋਗ ਬਣਾਉਣ, ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਅਤੇ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਲਈ ਤਿਆਰ ਕਰਨ ਦੇ ਮੰਤਵ ਨਾਲ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਡਾਇਰੈਕਟਰ ਸਿੱਖਿਆ ਇੰਜ: ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਰੰਭਿਆ ਗਿਆ ਹੈ। ਇਸ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਵਿੱਦਿਅਕ ਵਰ੍ਹੇ 2026-27 ਤੋਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਅਤੇ ਟੈਗੋਰ ਆਈ.ਏ.ਐਸ. ਅਕੈਡਮੀ ਦਰਮਿਆਨ ਇੱਕ ਸਮਝੌਤਾ ਹੋਇਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਯੋਜਨਾ ਦਾ ਉਦੇਸ਼ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵਿਚਕਾਰ ਮੌਜੂਦ ਅੰਤਰ ਨੂੰ ਘਟਾਉਣਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ ਤਾਂ ਜੋ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਚੁਣੇ ਗਏ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਕੋਈ ਵੀ ਬਾਰਵੀਂ ਪਾਸ ਵਿਦਿਆਰਥੀ ਜਿਸਨੇ 60 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕੀਤੇ ਹੋਣ ਉਹ ਮੁਫ਼ਤ ਸਿਖਲਾਈ ਪ੍ਰਾਪਤ ਕਰ ਸਕਦਾ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀ ਬੁਨਿਆਂਦੀ ਸਮਝ ਨੂੰ ਮਜ਼ਬੂਤ ਕਰਨ, ਵਿਸ਼ਲੇਸ਼ਣਾਤਮਕ ਸੋਚ ਵਿਕਸਿਤ ਕਰਨ, ਉਨ੍ਹਾਂ ਨੂੰ ਹੁਨਰਮੰਦ ਬਣਾਉਣ ਤੇ ਵਿਦਿਆਰਥੀ ਦੀ ਸ਼ਖਸ਼ੀਅਤ ’ਚ ਨਿਖਾਰ ਲਿਆਉਣ ਦੇ ਨਾਲ-ਨਾਲ ਖੋਜ, ਨਵੀਨਤਾ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਮੁਲਾਂਕਣ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਅਤੇ ਕਾਲਜ ਦੇ ਸਿਖਲਾਈ ਤੇ ਪਲੇਸਮੈਂਟ ਸੈੱਲ ਦੇ ਮੁਖੀ ਡਾ. ਮਨਜੀਤ ਸਿੰਘ ਨੇ ਕਿਹਾ ਕਿ ਇਹ ਯੋਜਨਾ ਵਿਦਿਆਰਥੀਆਂ ਲਈ ਉੱਚ ਅਹੁਦਿਆਂ ਅਤੇ ਮੁਕਾਬਲੇ ਵਾਲੇ ਖੇਤਰਾਂ ’ਚ ਸਫ਼ਲਤਾ ਹਾਸਲ ਕਰਨ ਦਾ ਮਜ਼ਬੂਤ ਆਧਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਆਪਣੀਆਂ ਯੋਗਤਾਵਾਂ ਨਿਖਾਰਨ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰਨ ’ਚ ਵੱਡੀ ਮਦਦ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀ ਦੀ ਐਸ.ਆਈ.ਆਰ. ਤਹਿਤ ਜ਼ਿਲ੍ਹੇ ’ਚ 100 ਫ਼ੀਸਦੀ ਗਣਨਾ ਫਾਰਮ ਦੀ ਹੋਈ ਵੰਡ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24
No active advertisement