ਰੂਪਨਗਰ, 29 ਜੂਨ (ਸਤਨਾਮ ਸਿੰਘ ਸੱਤੀ)- ਸਵਰਗਵਾਸੀ ਨਰਿੰਦਰ ਸਿੰਘ ਸਿੱਟਾ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਰਾਮਪੁਰ ਮਾਜਰੀ ਵਿਖੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਇਲਾਕੇ ਦੀਆਂ 24 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਰੋਮਾਂਚਕ ਮੁਕਾਬਲਿਆਂ ਉਪਰੰਤ ਫਤਿਹਪੁਰ ਸਿਆਲਵਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ 21,000 ਰੁਪਏ ਦਾ ਨਕਦ ਇਨਾਮ ਜਿੱਤਿਆ ਜਦਕਿ ਟਕਰਾਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ 11,000 ਰੁਪਏ ਦਾ ਇਨਾਮ ਹਾਸਲ ਕੀਤਾ। ਇਨਾਮ ਵੰਡ ਸਮਾਰੋਹ ਦੌਰਾਨ ਹਰਸਿਮਰ ਸਿੰਘ ਸਿੱਟਾ, ਸਾਬਕਾ ਡਿਪਟੀ ਐਡਵੋਕੇਟ ਜਨਰਲ ਪੰਜਾਬ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸਵ. ਨਰਿੰਦਰ ਸਿੰਘ ਸਿੱਟਾ ਦੀ ਯਾਦ ਨੂੰ ਸਮਰਪਿਤ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਬਾਲਾ (ਪ੍ਰਧਾਨ ਸਰਪੰਚ ਯੂਨੀਅਨ), ਮਲਕੀਤ ਸਿੰਘ ਭੰਗੂ (ਚੇਅਰਮੈਨ ਬਲਾਕ ਸੰਮਤੀ), ਰਾਜੂ ਸਤਿਆਲ (ਪ੍ਰਧਾਨ ਨਗਰ ਕੌਂਸਲ), ਜਸਵਿੰਦਰ ਸਿੰਘ (ਪ੍ਰਧਾਨ ਸਰਪੰਚ), ਸੰਦੀਪ ਕੌਰ, ਜਸਵੀਰ ਸਿੰਘ ਸੋਢੀ (ਸਾਬਕਾ ਸਰਪੰਚ), ਚਰਨ ਸਿੰਘ ਪੰਚ, ਗਰੀਬ ਦਾਸ ਪੰਚ, ਸੁਰਜੀਤ ਸਿੰਘ ਪੰਚ, ਸ਼ੇਰ ਸਿੰਘ, ਮਨਾਗਰ ਸਿੰਘ, ਪਿਆਰਾ ਸਿੰਘ, ਜਗੀਰ ਸਿੰਘ, ਅਕਾਸ਼ਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਮਨ, ਪਰਵਿੰਦਰ ਸਿੰਘ, ਬਲਜਿੰਦਰ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ, ਖੇਡ ਪ੍ਰੇਮੀ ਅਤੇ ਨੌਜਵਾਨ ਹਾਜ਼ਰ ਸਨ।