07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁੱਖ ਮੰਤਰੀ ਦੇ 24 ਘੰਟੇ ਬਿਜਲੀ ਦੇ ਦਾਅਵੇ ਫੋਕੇ

Ad Position 21
No active advertisement
ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)-ਕੰਢੀ ਖੇਤਰ ਦੇ ਪਿੰਡਾਂ ਵਿਚ ਲੰਬੇ ਸਮੇਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਮਾਜ ਸੇਵੀ ਕੁਲਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਕੰਢੀ ਇਲਾਕੇ ਦੇ ਕਈ ਪਿੰਡਾਂ ਵਿਚ 10 ਤੋਂ 12 ਘੰਟੇ ਤੱਕ ਬਿਜਲੀ ਗਾਇਬ ਰਹਿੰਦੀ ਹੈ, ਜਿਸ ਕਾਰਨ ਲੋਕ, ਬਜ਼ੁਰਗ ਅਤੇ ਬੱਚੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਪੰਜੋਲਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਐੱਸ.ਡੀ.ਓ. ਮੀਆਂਪੁਰ ਨਾਲ ਗੱਲਬਾਤ ਕੀਤੀ, ਪਰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਐਕਸੀਅਨ ਬਿਜਲੀ ਬੋਰਡ, ਰੂਪਨਗਰ ਨਾਲ ਵੀ ਸੰਪਰਕ ਕਰਕੇ ਚੇਤਾਵਨੀ ਦਿੱਤੀ ਕਿ ਜੇਕਰ ਕੱਲ੍ਹ ਸਵੇਰੇ 11 ਵਜੇ ਤੱਕ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਰੰਗੀਲਪੁਰ ਨੈਸ਼ਨਲ ਹਾਈਵੇ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਸਮੇਂ ਸਿਰ ਬਿਜਲੀ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਕਰੋੜਾਂ ਰੁਪਏ ਖਰਚ ਕੇ ਲਗਾਏ ਗਏ 24 ਘੰਟੇ ਬਿਜਲੀ ਦੇ ਪ੍ਰਚਾਰ ਵਾਲੇ ਬੋਰਡ ਹਟਾ ਲਏ ਜਾਣ। ਉਨ੍ਹਾਂ ਕਿਹਾ ਕਿ ਜਾਂ ਤਾਂ ਆਪਣੇ ਵਾਅਦੇ ਪੂਰੇ ਕੀਤੇ ਜਾਣ ਜਾਂ ਫਿਰ ਲੋਕਾਂ ਨੂੰ ਸੱਚ ਦੱਸਿਆ ਜਾਵੇ ਕਿ ਇਹ ਸਿਰਫ਼ ਚੋਣ ਵਾਅਦੇ ਸਨ। ਕੁਲਵਿੰਦਰ ਸਿੰਘ ਪੰਜੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਜਨ ਪ੍ਰਤੀਨਿਧੀ ਜਾਂ ਸਿਆਸੀ ਆਗੂ ਪਿੰਡਾਂ ਵਿਚ ਆਵੇ ਤਾਂ ਉਸ ਤੋਂ ਬਿਜਲੀ, ਸੜਕਾਂ ਅਤੇ ਹੋਰ ਲੋਕ ਭਲਾਈ ਦੇ ਮੁੱਦਿਆਂ ਬਾਰੇ ਜਵਾਬ ਮੰਗੇ ਜਾਣ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਤਨਖ਼ਾਹਾਂ ਅਤੇ ਸਹੂਲਤਾਂ ਲੈਂਦੇ ਹਨ, ਇਸ ਲਈ ਉਨ੍ਹਾਂ ਤੋਂ ਜਵਾਬ ਮੰਗਣਾ ਲੋਕਾਂ ਦਾ ਹੱਕ ਹੈ। ਇਸ ਮੌਕੇ ਗੁਰਤੇਜ ਸਿੰਘ ਬੰਟੀ ਬਿੰਦਰਖ, ਰਵਿੰਦਰ ਸਿੰਘ ਬਿੰਦਰਖ, ਹਰਜੀਤ ਸਿੰਘ, ਰਘਬੀਰ ਸਿੰਘ, ਮੁਹੰਮਦ ਅਲੀ, ਅਲੀ ਮੁਹੰਮਦ, ਬਰਕਤ ਅਲੀ, ਬਾਵਾ ਸਿੰਘ ਲੰਬੜਦਾਰ ਬਵਾਨੀ, ਅਮਰਜੀਤ ਸਿੰਘ ਲੰਬੜਦਾਰ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਨਵੇਂ ਕਾਨੂੰਨ ਵਿਚ ਸ਼ਾਮਿਲ ਕੀਤਾ ਜਾਵੇ-ਕਪਿਲ ਮਹਿੰਦਲੀ ਅਗਲੀ ਖ਼ਬਰ ਨਗਰ ਕੌਂਸਲ ਨੰਗਲ ਵਲੋਂ ਪਾਣੀ ਦੀ ਗੁਣਵੱਤਾ ਬਾਰੇ ਅਫਵਾਹਾਂ ’ਤੇ ਭਰੋਸਾ ਨਾ ਕਰਨ ਦੀ ਅਪੀਲ
Ad Position 24
No active advertisement