07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਨਵੇਂ ਕਾਨੂੰਨ ਵਿਚ ਸ਼ਾਮਿਲ ਕੀਤਾ ਜਾਵੇ-ਕਪਿਲ ਮਹਿੰਦਲੀ

Ad Position 21
No active advertisement
ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ (ਰਜਿ.) ਦੀਆਂ ਬ੍ਰਾਂਚਾਂ ਰੂਪਨਗਰ, ਮੋਰਿੰਡਾ ਅਤੇ ਚਮਕੌਰ ਸਾਹਿਬ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਬਾਹਰੀ ਸਰੋਤਾਂ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਲਈ ਬਣਾਏ ਜਾ ਰਹੇ ਨਵੇਂ ਕਾਨੂੰਨ ਵਿੱਚੋਂ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਬਾਹਰ ਰੱਖਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਗਈ। ਕਪਿਲ ਮਹਿੰਦਲੀ ਨੇ ਕਿਹਾ ਕਿ ਇਨਲਿਸਟਮੈਂਟ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਵਿਭਾਗ ਦੀ ਸੇਵਾ ਵਿਚ ਲਗਾ ਦਿੱਤੇ ਹਨ, ਪਰ ਹੁਣ ਉਨ੍ਹਾਂ ਨੂੰ ਨਵੇਂ ਕਾਨੂੰਨ ਤੋਂ ਬਾਹਰ ਰੱਖ ਕੇ ਸਰਕਾਰ ਵਲੋਂ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 38,648 ਮੁਲਾਜ਼ਮਾਂ ਲਈ ਵਿਧਾਨ ਸਭਾ ਵਿਚ ਲਿਆਂਦੇ ਜਾ ਰਹੇ ਬਿੱਲ ਵਿਚ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਸ਼ਾਮਲ ਕਰਕੇ ਕਾਨੂੰਨ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਅਨੁਸਾਰ 26,400 ਆਊਟਸੋਰਸਡ ਮੁਲਾਜ਼ਮਾਂ ਲਈ ਤਿਆਰ ਕੀਤੇ ਆਰਡੀਨੈਂਸ ਨੂੰ ਤੁਰੰਤ ਮਾਣਯੋਗ ਰਾਜਪਾਲ ਕੋਲ ਭੇਜ ਕੇ 15 ਜੁਲਾਈ ਤੋਂ ਪਹਿਲਾਂ ਲਾਗੂ ਕੀਤਾ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਪੱਕੇ ਰੁਜ਼ਗਾਰ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ। ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨਲਿਸਟਮੈਂਟ ਅਤੇ ਆਊਟਸੋਰਸਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾਂ ਇਸ ਮਸਲੇ ਨੂੰ ਠੰਡੇ ਬਸਤੇ ਵਿਚ ਪਾਇਆ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜਲ ਸਪਲਾਈ ਮੰਤਰੀ ਸਰਦਾਰ ਮੁੰਡੀਆਂ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਜਾਵੇਗਾ। ਇਹ ਮੋਰਚਾ ਮਾਨਸੂਨ ਸੈਸ਼ਨ ਤੋਂ ਦੋ ਦਿਨ ਪਹਿਲਾਂ ਸ਼ੁਰੂ ਹੋਵੇਗਾ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਦਿਨ ਜਾਂ ਰਾਤ ਕਿਸੇ ਵੀ ਸਮੇਂ ਵੱਡਾ ਗੁਪਤ ਐਕਸ਼ਨ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਤਿੰਨੋਂ ਬ੍ਰਾਂਚਾਂ ਦੇ ਆਗੂਆਂ ਅਤੇ ਵਰਕਰਾਂ ਨੇ ਸਰਵਸੰਮਤੀ ਨਾਲ ਸੰਘਰਸ਼ ਨੂੰ ਕਾਮਯਾਬ ਬਣਾਉਣ ਅਤੇ ਯੂਨੀਅਨ ਦੇ ਹਰ ਫ਼ੈਸਲੇ ਨੂੰ ਲਾਗੂ ਕਰਨ ਦਾ ਅਹਿਦ ਲਿਆ। ਇਸ ਮੌਕੇ ਜਗਜੀਤ ਸਿੰਘ ਬਹਿਰਾਮਪੁਰ, ਵਰਿੰਦਰ ਸਿੰਘ (ਪ੍ਰਧਾਨ, ਚਮਕੌਰ ਸਾਹਿਬ), ਸਤਨਾਮ ਸਿੰਘ ਸਰਸਾ ਨੰਗਲ, ਜਸਪਾਲ ਸਿੰਘ (ਮੋਰਿੰਡਾ), ਜਸਪ੍ਰੀਤ ਸਿੰਘ (ਸਬ-ਕਮੇਟੀ ਮੈਂਬਰ), ਕਮਲਪ੍ਰੀਤ ਕੌਰ (ਚਮਕੌਰ ਸਾਹਿਬ) ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਸ਼ਹਿਰ ਦੀ ਬਿਜਲੀ ਸਪਲਾਈ ਦਾ ਮੰਦਾ ਹਾਲ, ਲੋਕੀ ਪ੍ਰੇਸ਼ਾਨ ਸਾਰਾ ਸਾਰਾ ਦਿਨ ਲੱਗ ਰਹੇ ਨੇ ਅਣ -ਐਲਾਨੇ ਕੱਟ ਅਗਲੀ ਖ਼ਬਰ ਮੁੱਖ ਮੰਤਰੀ ਦੇ 24 ਘੰਟੇ ਬਿਜਲੀ ਦੇ ਦਾਅਵੇ ਫੋਕੇ
Ad Position 24
No active advertisement