ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਦਰਸ਼ਨ ਸਿੰਘ ਰਾਏ ਦੇ ਛੋਟੇ ਭਰਾ ਅਮਰੀਕ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਪੀ.ਜੀ.ਆਈ., ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਪਰ ਅੰਤ ਵਿਚ ਉਹ ਅਕਾਲ ਚਲਾਣਾ ਕਰ ਗਏ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਆਗੂਆਂ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ ਰਾਏ ਨੇ ਦੱਸਿਆ ਕਿ ਸਵਰਗੀ ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਮਿਤੀ 1 ਜੁਲਾਈ 2026 (ਬੁੱਧਵਾਰ) ਨੂੰ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਪਿੰਡ ਮਾਜਰੀ ਠੇਕੇਦਾਰਾ, ਜ਼ਿਲ੍ਹਾ ਰੂਪਨਗਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਾਕ-ਸਬੰਧੀਆਂ, ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਹੈ।