07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕੋਟਲਾ ਨਿਹੰਗ ਵਿਖੇ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸੰਪੰਨ

Ad Position 21
No active advertisement
ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਕੋਟਲਾ ਨਿਹੰਗ ਵਿਖੇ 15 ਦਿਨਾਂ ਗੁਰਮਤਿ ਸਿਖਲਾਈ ਕੈਂਪ ਸਫ਼ਲਤਾ ਪੂਰਵਕ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖੀ ਜੀਵਨ ਸ਼ੈਲੀ ਨਾਲ ਜੋੜਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਕੈਂਪ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਗਿਆਨੀ ਜੀਵਨਜੀਤ ਸਿੰਘ ਵਲੋਂ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਕਰਵਾਈ ਗਈ। ਇਸ ਦੌਰਾਨ ਸ੍ਰੀ ਜਪੁਜੀ ਸਾਹਿਬ, ਸ੍ਰੀ ਜਾਪ ਸਾਹਿਬ, ਸ੍ਰੀ ਚੌਪਈ ਸਾਹਿਬ ਸਮੇਤ ਹੋਰ ਬਾਣੀਆਂ ਦਾ ਸ਼ੁੱਧ ਉਚਾਰਨ ਅਤੇ ਅਰਥ ਸਮਝਾਏ ਗਏ। ਕੈਂਪ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੈਂਪ ਵਿਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਜੀਵਨਜੀਤ ਸਿੰਘ ਨੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਅਤੇ ਭਵਿੱਖ ਵਿਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਯੋਗਦਾਨ ਪਾਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰਮਤਿ ਸਿਖਲਾਈ ਕੈਂਪ ਬੱਚਿਆਂ ਵਿਚ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਇਸ ਮੌਕੇ ਗਿਆਨੀ ਅੰਮ੍ਰਿਤਪਾਲ ਸਿੰਘ (ਗਾਜ਼ੀ ਨੰਗਲ), ਗਿਆਨੀ ਲਖਵਿੰਦਰ ਸਿੰਘ, ਪਾਠੀ ਅਮਰਜੀਤ ਸਿੰਘ, ਲਖਵੀਰ ਸਿੰਘ ਲੱਖਾ, ਸਾਬਕਾ ਥਾਣੇਦਾਰ ਨਛੱਤਰ ਸਿੰਘ, ਅਮਰਜੀਤ ਸਿੰਘ ਲਾਡੀ, ਗੁਰਪ੍ਰੀਤ ਸਿੰਘ ਜੱਗੀ, ਬਿਕਰਮ ਸਿੰਘ ਵਿੱਕੀ, ਲਖਵੀਰ ਸਿੰਘ ਕਾਲਾ, ਸੁਰਜੀਤ ਸਿੰਘ, ਸਰਬਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਗੁਲਾਬ ਸ਼ਾਹੀ ਭੋਲੇਵਾਲ ਵਲੋਂ ਸ੍ਰੀਮਦ ਭਾਗਵਤ ਕਥਾ ਸੰਬੰਧੀ ਕਲਸ਼ ਯਾਤਰਾ ਅਗਲੀ ਖ਼ਬਰ ਸੰਤ ਕਬੀਰ ਦਾਸ ਜੀ ਦੀ ਜੈ੍ਅੰਤੀ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਟੇਕਿਆ ਮੱਥਾ
Ad Position 24
No active advertisement