07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਡੇਰਾ ਗੁਲਾਬ ਸ਼ਾਹੀ ਭੋਲੇਵਾਲ ਵਲੋਂ ਸ੍ਰੀਮਦ ਭਾਗਵਤ ਕਥਾ ਸੰਬੰਧੀ ਕਲਸ਼ ਯਾਤਰਾ

Ad Position 21
No active advertisement
ਅਜੀਤ ਡੈਸਕ 01-07-2026
ਨੂਰਪੁਰ ਬੇਦੀ, 30 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਭੋਲੇਵਾਲ ਸਥਿਤ ਡੇਰਾ ਗੁਲਾਬ ਸ਼ਾਹੀ ਵਿਖੇ ਸਵਾਮੀ ਵਿਵੇਕਾਨੰਦ ਜੀ ਦੀ ਸਲਾਨਾ ਬਰਸੀ ਸਬੰਧੀ ਮੁੱਖ ਗੱਦੀਨਸ਼ੀਨ ਸਵਾਮੀ ਜਗਿਆਸਾ ਨੰਦ ਜੀ ਅਤੇ ਮੁੱਖ ਸੰਚਾਲਕ ਗੀਤਾ ਬਾਈ ਜੀ ਦੀ ਅਗਵਾਈ ਹੇਠ ਆਰੰਭ ਕੀਤੀ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਸਬੰਧ ਵਿਚ ਅੱਜ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ। ਇਸ ਧਾਰਮਿਕ ਯਾਤਰਾ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ, ਪੁਰਸ਼ਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਉਕਤ ਕਲਸ਼ ਯਾਤਰਾ ਭੋਲੇਵਾਲ ਤੋਂ ਆਰੰਭ ਹੋ ਕੇ ਸ਼ਿਵ ਮੰਦਿਰ ਨੂਰਪੁਰ ਬੇਦੀ ਵਿਖੇ ਪਹੁੰਚੀ, ਜਿੱਥੇ ਮੰਦਰ ਦੇ ਮਹੰਤ ਬਾਬਾ ਸੰਮਤ ਗਿਰੀ ਜੀ ਦੀ ਅਗਵਾਈ ਵਿਚ ਕੀਰਤਨ ਮੰਡਲੀ ਅਤੇ ਸਮੂਹ ਸੇਵਾਦਾਰਾਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਲਈ ਚਾਹ ਅਤੇ ਨਮਕੀਨ ਦਾ ਲੰਗਰ ਵੀ ਲਗਾਇਆ ਗਿਆ। ਸਮਾਗਮ ਦੌਰਾਨ ਆਏ ਹੋਏ ਸੰਤ ਮਹਾਂਪੁਰਸ਼ਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਹ ਯਾਤਰਾ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਡੇਰਾ ਗੁਲਾਬ ਸ਼ਾਹੀ ਵਿਖੇ ਸਮਾਪਤ ਹੋਈ। ਰਸਤੇ ਵਿਚ ਕਈ ਥਾਵਾਂ ‘ਤੇ ਸੰਗਤਾਂ ਅਤੇ ਸਥਾਨਕ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਜਲਪਾਨ ਦੀ ਸੇਵਾ ਕਰਕੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੀਮਦ ਭਾਗਵਤ ਕਥਾ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਥਾ ਦਾ ਭੋਗ 7 ਜੁਲਾਈ ਨੂੰ ਪਾਇਆ ਜਾਵੇਗਾ। ਇਸ ਮੌਕੇ ਸਵਾਮੀ ਸ਼ਾਂਤੀ ਨੰਦ ਜੀ, ਮਨਜੀਤ ਸਿੰਘ, ਬਲਵੀਰ ਚੰਦ, ਪ੍ਰਦੀਪ ਸਿੰਘ, ਗਿਆਨ ਚੰਦ, ਕਸ਼ਮੀਰ ਸਿੰਘ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਜਸਪਾਲ ਸਿੰਘ, ਸ਼ਮਸ਼ੇਰ ਸਿੰਘ, ਦੀਪ ਕੁਮਾਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ’ਚ ਤੀਜੇ ਦਿਨ 1360 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਧਕ ਬੂੰਦਾਂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਕੋਟਲਾ ਨਿਹੰਗ ਵਿਖੇ 15 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸੰਪੰਨ
Ad Position 24
No active advertisement