ਸ੍ਰੀ ਚਮਕੌਰ ਸਾਹਿਬ, 30 ਜੂਨ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਦੇ ਅੱਜ ਤੀਜੇ ਦਿਨ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਅਤੇ ਪੇਂਡੂ ਏਰੀਆ ਵਿਚ ਘਰ-ਘਰ ਜਾ ਕੇ 0 ਤੋਂ 5 ਸਾਲ ਦੇ 1360 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ। ਬੀ. ਈ. ਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੌਰਾਨ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਕੁੱਲ 8956 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਡਾ.ਸੋਨੀਆ ਆਰ.ਬੀ.ਐਸ.ਕੇ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਦਲਜੀਤ ਕੌਰ ਹਾਜ਼ਰ ਸਨ।