06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

Ad Position 21
No active advertisement
ਅਜੀਤ ਡੈਸਕ 01-07-2026
ਨੰਗਲ, 30 ਜੂਨ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਸੰਗਤਾਂ ਵਲੋਂ ਮੁਕੰਮਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਕਰਵਾਏ ਗਏ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੰਥ ਦੇ ਮਹਾਨ ਕਥਾਵਾਚਕ ਭਾਈ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲੇ ਵਲੋਂ ਗੁਰਬਾਣੀ ਦੀ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਹਾਨ ਜੀਵਨ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਪ੍ਰੇਰਤ ਕੀਤਾ। ਇਸ ਤੋਂ ਇਲਾਵਾ ਭਾਈ ਜਸਕਰਨ ਸਿੰਘ ਜੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੰਗੀਤ ਅਕੈਡਮੀ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਹਰਚਰਨ ਸਿੰਘ ਗੁੱਡੂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਧਾਰਮਿਕ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਲਈ ਪ੍ਰਬੰਧਕਾਂ ਵਲੋਂ ਮਿੱਸੇ ਪ੍ਰਸ਼ਾਦੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਇੰਦਰਪਾਲ ਸਿੰਘ ਮਦਾਨ, ਹਰਵਿੰਦਰ ਸਿੰਘ ਧਵਨ, ਹਰਪਾਲ ਸਿੰਘ ਭਸੀਨ ਸਾਬਕਾ ਕੌਂਸਲਰ, ਓੰਕਾਰ ਸਿੰਘ ਸਕੱਤਰ, ਹਰਚਰਨ ਸਿੰਘ ਗੁੱਡੂ, ਹਰਪਾਲ ਸਿੰਘ ਲਵਲੀ, ਸਤਨਾਮ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜਸਕਰਨ ਸਿੰਘ, ਸ੍ਰੀਮਤੀ ਵੰਸ਼ਦੀਪ ਕੌਰ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਧਵਨ, ਬਲਦੇਵ ਸਿੰਘ, ਹਰਦਮਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਪੜ ’ਚ ਫ਼ੈਕਟਰੀ ਹੋਣ ਦੇ ਬਾਵਜੂਦ ਕਿਸਾਨ ਯੂਰੀਆ ਤੇ ਡੀ.ਏ.ਪੀ. ਖਾਦ ਲਈ ਹੋ ਰਹੇ ਹਨ ਖੱਜਲ ਖ਼ੁਆਰ-ਪੰਜੋਲਾ ਅਗਲੀ ਖ਼ਬਰ ਮਨਗਰੇਗਾ ਕਾਮੇ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਤੋਂ ਵਾਂਝੇ
Ad Position 24
No active advertisement