06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਸਮਾਪਤ

Ad Position 21
No active advertisement
ਅਜੀਤ ਡੈਸਕ 01-07-2026
ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਅਤੇ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ, ਰੂਪਨਗਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਨੌਂ ਰੋਜ਼ਾ ਲੜੀ ਅੱਜ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਸਮਾਪਤ ਹੋਈ। ਸਮਾਪਤੀ ਮੌਕੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਟਿੱਬੀ ਸਾਹਿਬ ਦੀਆਂ ਬੀਬੀਆਂ ਵਲੋਂ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਆਨੰਦਮਈ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਕੌਮ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਸੰਗਤ ਅਤੇ ਇਸਤਰੀ ਸਤਿਸੰਗ ਸਭਾ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬੀਬੀ ਮਨਜੀਤ ਕੌਰ (ਪ੍ਰਧਾਨ), ਬੀਬੀ ਕਮਲੇਸ਼ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਬਬਲੀ, ਬੀਬੀ ਕੁਲਵਿੰਦਰ ਕੌਰ, ਚਰਨਜੀਤ ਕੌਰ ਅਰੋੜਾ, ਜਸਬੀਰ ਕੌਰ, ਮੰਜੂ, ਬੀਬੀ ਸੁਖਪ੍ਰੀਤ ਕੌਰ, ਬੀਬੀ ਸਤਵੰਤ ਕੌਰ, ਬੀਬੀ ਕੁਲਜੀਤ ਕੌਰ, ਰਵਿਦਾਸ ਗੁਰਦੁਆਰਾ ਦੀਆਂ ਬੀਬੀਆਂ, ਸ੍ਰੀਮਤੀ ਵਾਲੀਆ, ਸ੍ਰੀਮਤੀ ਓਮਜੀਤ ਸਿੰਘ ਸੈਣੀ, ਹਰਭਜਨ ਸਿੰਘ, ਜਸਪਾਲ ਸਿੰਘ, ਭਾਈ ਰਣਬੀਰ ਸਿੰਘ, ਭਾਈ ਸੰਦੀਪ ਸਿੰਘ, ਭਾਈ ਸ਼ਿਵਮ ਸਿੰਘ, ਭਾਈ ਨਿਰਮਲ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਸਮੂਹ ਮੈਂਬਰ ਹਾਜ਼ਰ ਸਨ। ਸਮਾਗਮ ਉਪਰੰਤ ਗੁਰੂ ਕਾ ਅਤੁੱਟ ਲੰਗਰ ਅਤਿ ਸ਼ਰਧਾ ਨਾਲ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕੀਤਾ ਇਕ ਹੋਰ ਲੋੜਵੰਦ ਦੇ ਮਕਾਨ ਦੇ ਨਿਰਮਾਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਰੋਪੜ ’ਚ ਫ਼ੈਕਟਰੀ ਹੋਣ ਦੇ ਬਾਵਜੂਦ ਕਿਸਾਨ ਯੂਰੀਆ ਤੇ ਡੀ.ਏ.ਪੀ. ਖਾਦ ਲਈ ਹੋ ਰਹੇ ਹਨ ਖੱਜਲ ਖ਼ੁਆਰ-ਪੰਜੋਲਾ
Ad Position 24
No active advertisement