ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕੌਮੀ ਡਾਕਟਰ ਦਿਵਸ ਮੌਕੇ ਸਮਰਪਣ ਤੇ ਮਨੁੱਖਤਾ ਦੇ ਪ੍ਰਤੀਕ ਡਾਕਟਰਾਂ ਨੂੰ ਨਮਨ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 02-07-2026
ਰੂਪਨਗਰ, 1 ਜੁਲਾਈ (ਯਸ਼ਵੰਤ ਬੱਸੀ)-ਕੌਮੀ ਡਾਕਟਰ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਡਾਕਟਰਾਂ ਵਲੋਂ ਕੇਕ ਕੱਟ ਕੇ ਡਾਕਟਰ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਡਾ. ਰਮਨ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਡਾਕਟਰਾਂ, ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਰਾਸ਼ਟਰੀ ਡਾਕਟਰ ਦਿਵਸ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜਿਆ ਹਰ ਕਰਮਚਾਰੀ ਲੋਕਾਂ ਦੀ ਸਿਹਤ ਸੁਰੱਖਿਆ ਦੀ ਲੜੀ ਦਾ ਅਹਿਮ ਹਿੱਸਾ ਹੈ ਅਤੇ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਹੀ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਵਿਭਾਗ ਦੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਉਹਨਾਂ ਨਾਲ ਹਮਦਰਦੀ ਅਤੇ ਸਤਿਕਾਰ ਵਾਲਾ ਵਿਵਹਾਰ ਕੀਤਾ ਜਾਵੇ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਡਾਕਟਰ ਸਮਾਜ ਦੀ ਸਿਹਤ ਦੀ ਰੱਖਿਆ ਕਰਨ ਵਾਲੇ ਅਸਲ ਕਰਮਯੋਗੀ ਹਨ, ਜੋ ਦਿਨ-ਰਾਤ ਆਪਣੇ ਫਰਜ਼ ਨੂੰ ਪੂਰੀ ਨਿਸ਼ਠਾ, ਸਮਰਪਣ ਅਤੇ ਮਨੁੱਖਤਾ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਦਾ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤਾਂ, ਮਹਾਂਮਾਰੀਆਂ, ਕੁਦਰਤੀ ਆਫ਼ਤਾਂ ਅਤੇ ਹੋਰ ਸਿਹਤ ਸੰਕਟਾਂ ਦੌਰਾਨ ਡਾਕਟਰਾਂ ਅਤੇ ਸਮੂਹ ਸਿਹਤ ਕਰਮਚਾਰੀਆਂ ਵੱਲੋਂ ਨਿਭਾਈ ਗਈ ਨਿਸ਼ਕਾਮ ਸੇਵਾ ਹਮੇਸ਼ਾ ਸਮਾਜ ਲਈ ਪ੍ਰੇਰਣਾ ਦਾ ਸਰੋਤ ਰਹੀ ਹੈ। ਡਾਕਟਰੀ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੀ ਸਫ਼ਲਤਾ ਕੇਵਲ ਡਾਕਟਰਾਂ ਦੇ ਯਤਨਾਂ ਨਾਲ ਹੀ ਨਹੀਂ, ਸਗੋਂ ਪੂਰੀ ਸਿਹਤ ਟੀਮ ਦੇ ਸਾਂਝੇ ਸਮਰਪਣ ਨਾਲ ਸੰਭਵ ਹੁੰਦੀ ਹੈ। ਡਾ. ਰਮਨ ਗੁਪਤਾ ਜ਼ਿਲ੍ਹੇ ਦੇ ਸਮੂਹ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਰਾਸ਼ਟਰੀ ਡਾਕਟਰ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਸੁਖਮਈ ਜੀਵਨ ਅਤੇ ਨਿਰੰਤਰ ਸੇਵਾ ਭਾਵਨਾ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨਾਲ ਨਜਿੱਠਣ ਲਈ ਫੌਜ, ਪ੍ਰਸ਼ਾਸਨ ਤੇ ‘ਆਪ’ ਟੀਮ ਵਲੋਂ ਅਹਿਮ ਵਿਚਾਰ ਵਟਾਂਦਰਾ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਤੇ ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ ਵਿਚਕਾਰ ਸਮਝੌਤਾ
Ad Position 24
No active advertisement