05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 04-07-2026
ਰੂਪਨਗਰ, 3 ਜੁਲਾਈ (ਸਤਨਾਮ ਸਿੰਘ ਸੱਤੀ)- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਵਿਰਾਸਤੀ ਚੌਕੀ ਸਰਕਾਰ-ਏ-ਖ਼ਾਲਸਾ ਨੇੜੇ ਗੁਰਦੁਆਰਾ ਬਾਬਾ ਸਤਿਨਾਮ ਸਿੰਘ ਜੀ, ਰੂਪਨਗਰ ਵਿਖੇ ਸ਼ਰਧਾ, ਸਤਿਕਾਰ ਅਤੇ ਪੰਥਕ ਜਜ਼ਬੇ ਨਾਲ ਮਨਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਰਕਾਰ-ਏ-ਖ਼ਾਲਸਾ ਦੇ ਰੂਪ ਵਿਚ ਅਜਿਹਾ ਰਾਜ ਕਾਇਮ ਕੀਤਾ ਸੀ, ਜਿਸ ਦੀ ਨੀਂਹ ਨਿਆਂ, ਧਾਰਮਿਕ ਆਜ਼ਾਦੀ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ’ਤੇ ਅਧਾਰਿਤ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਸ਼ਾਸਨ ਅੱਜ ਵੀ ਪੰਜਾਬ ਅਤੇ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ ਨੂੰ ਅਪਣਾ ਕੇ ਕੌਮੀ ਏਕਤਾ, ਸੇਵਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਮਿਲ ਕੇ ਯਤਨ ਕੀਤੇ ਜਾਣ। ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਅਤੇ ਪਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਅਤੇ ਸਰਕਾਰ-ਏ-ਖ਼ਾਲਸਾ ਅੱਜ ਵੀ ਨਿਆਂ, ਧਾਰਮਿਕ ਸਹਿਣਸ਼ੀਲਤਾ, ਪੰਜਾਬ ਦੀ ਏਕਤਾ ਅਤੇ ਸਰਬੱਤ ਦੇ ਭਲੇ ਦਾ ਸਰਵੋਤਮ ਮਾਡਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਆਦਰਸ਼ਾਂ ਅਤੇ ਗੌਰਵਮਈ ਵਿਰਸੇ ਤੋਂ ਸੇਧ ਲੈ ਕੇ ਪੰਜਾਬ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ। ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਧਰਮ, ਕੌਮ ਅਤੇ ਪੰਜਾਬ ਲਈ ਅਣਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਅਮਰਜੀਤ ਸਿੰਘ ਵੰਨਚਿੜੀ, ਹਰਭਜਨ ਸਿੰਘ, ਪਰਮਜੀਤ ਸਿੰਘ ਜੌਹਲ, ਬਾਬੂ ਸਿੰਘ ਬਰਾੜ, ਕਾਬਲ ਸਿੰਘ, ਸੁਖਦੇਵ ਸਿੰਘ ਕਾਦੀਆਂ, ਐਡਵੋਕੇਟ ਇਮਾਨ ਸਿੰਘ ਖਾਰਾ, ਸ਼ਮਸ਼ੇਰ ਸਿੰਘ ਪੱਧਰੀ, ਪ੍ਰਗਟ ਸਿੰਘ ਮੀਆਂਵਿੰਡ, ਜੁਗਰਾਜ ਸਿੰਘ ਮਹਿਤਾ, ਸੰਦੀਪ ਸਿੰਘ ਰੁਪਾਲੋਂ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਬੀਬੀ ਸਤਨਾਮ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਮਨਜੀਤ ਕੌਰ, ਚਮਕੌਰ ਸਿੰਘ, ਦਯਾ ਸਿੰਘ, ਗੰਗਵੀਰ ਸਿੰਘ ਰਾਠੌੜ, ਨਵਦੀਪ ਸਿੰਘ ਮਾਛੀਵਾੜਾ, ਦਲਜੀਤ ਸਿੰਘ ਜਵੰਦਾ, ਜਸਕਰਨ ਸਿੰਘ ਰਿਆੜ, ਚਰਨਜੀਤ ਸਿੰਘ ਗਾਲਿਬ, ਜਸਕਰਨ ਸਿੰਘ ਲੋਪੋਕੇ, ਅਮਰੀਕ ਸਿੰਘ ਬਿੱਟਾ, ਸੁਖਰਾਜ ਸਿੰਘ ਸੁਲਤਾਨਵਿੰਡ, ਸਰਬਜੀਤ ਸਿੰਘ ਖ਼ਾਨਪੁਰ, ਬਾਬਾ ਬਿਬੇਕ ਸਿੰਘ, ਜਸਵਿੰਦਰ ਸਿੰਘ ਡਰੌਲੀ, ਦਲਜੀਤ ਸਿੰਘ ਮਿਆਦੀਆਂ, ਹਰਜਿੰਦਰ ਸਿੰਘ ਜੀਰਾ, ਕਰਨਵੀਰ ਸਿੰਘ, ਪਰਮਜੀਤ ਸਿੰਘ ਵਣੀਏਕੇ, ਬਾਬਾ ਜਰਮਨਜੀਤ ਸਿੰਘ, ਬਚਿੱਤਰ ਸਿੰਘ ਜਟਾਣਾਂ, ਮਨਜਿੰਦਰ ਸਿੰਘ ਸੈਣੀ, ਬਲਵੰਤ ਸਿੰਘ ਗਿੱਲ, ਹਰਪ੍ਰੀਤ ਸਿੰਘ ਬਸੰਤ ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਬਾਦਲ), ਅਵਤਾਰ ਸਿੰਘ ਲੌਂਗੀਆ , ਸਤਨਾਮ ਸਿੰਘ ਗਿੱਲ ਮਾਜਰੀ ਜੱਟਾਂ, ਸੰਦੀਪ ਸਿੰਘ ਰੁਪਾਲੋਂ, ਦਲਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਰੂਪਨਗਰ, ਦਲਜੀਤ ਸਿੰਘ ਰਿੰਕੂ, ਰਜਿੰਦਰ ਸਿੰਘ ਘਨੌਲਾ, ਕੁਲਵਿੰਦਰ ਸਿੰਘ ਵਡਾਲੀ, ਅਮਰਜੀਤ ਸਿੰਘ ਕਲਸੀ, ਲਖਬੀਰ ਸਿੰਘ ਕੋਟਲਾ, ਪ੍ਰਭਜੋਤ ਸਿੰਘ ਰਾਹੋਂ, ਜਗਦੀਪ ਸਿੰਘ ਕੰਸਾਲਾ, ਗੁਰਪ੍ਰੀਤ ਸਿੰਘ, ਲਾਲੀ ਰੱਈਆ, ਬਲਦੇਵ ਸਿੰਘ ਜੱਲੂਪੁਰ, ਪਰਮਜੀਤ ਸਿੰਘ ਜੱਲੂਪੁਰ ਅਤੇ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਔਰਤ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਲੈਂਡ ਪੂਲਿੰਗ ਤਰਮੀਮ ਪਾਲਿਸੀ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤਿੱਖਾ ਵਿਰੋਧ ਕਰੇਗਾ- ਇਯਾਲੀ
Ad Position 24
No active advertisement