ਨੂਰਪੁਰ ਬੇਦੀ, 3 ਜੁਲਾਈ (ਢੀਡਸਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਰੂਪਨਗਰ ਦੇ ਇੰਚਾਰਜ ਅਤੇ ਸਰਪੰਚ ਅਵਤਾਰ ਸਿੰਘ ਕੂੰਨਰ ਪਿੰਡ ਬੜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਇੱਕ ਲੋਕ-ਭਲਾਈ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਹਰ ਪਿੰਡ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿਚ ਟੂ ਟੂ ਹੋ ਰਹੀ ਹੈ। ਜਿਸ ਨਾਲ ਹਰ ਵਰਗ ਦੀਆਂ ਔਰਤਾਂ ਵਿਚ ਖ਼ੁਸ਼ੀ ਦੀ ਲਹਿਰ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ, ਘਰੇਲੂ ਖਪਤਕਾਰਾਂ ਲਈ 300 ਯੂਨਿਟ ਤੱਕ ਮੁਫ਼ਤ ਬਿਜਲੀ, ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਗੀਆਂ ਲੋਕ-ਹਿਤੈਸ਼ੀ ਸਕੀਮਾਂ ਵੀ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਲੈ ਰਹੇ ਹਨ। ਸਰਪੰਚ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅਤੇ ਰੂਪਨਗਰ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਤਰੱਕੀ ਦੇ ਰਾਹ ਤੇ ਹੈ।