05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਘੱਟ ਰਹੀਆਂ ਕੀਮਤਾਂ ਦਾ ਲਾਭ ਲੋਕਾਂ ਨੂੰ ਮਿਲੇ- ਰਾਣਾ ਕੇ. ਪੀ. ਸਿੰਘ

Ad Position 21
No active advertisement
ਅਜੀਤ ਡੈਸਕ 04-07-2026
ਸੁਖਸਾਲ, 3 ਜੁਲਾਈ (ਧਰਮ ਪਾਲ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਆ ਰਹੀ ਕਮੀ ਦਾ ਸਿੱਧਾ ਲਾਭ ਦੇਸ਼ ਦੇ ਲੋਕਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਜਲਦ ਕਟੌਤੀ ਕਰਕੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮਹਿੰਗਾਈ ਕਾਰਨ ਆਮ ਵਰਗ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ, ਅਜਿਹੇ ਹਾਲਾਤ ਵਿਚ ਇੰਧਨ ਦੀਆਂ ਕੀਮਤਾਂ ਘਟਾਉਣਾ ਸਮੇਂ ਦੀ ਲੋੜ ਹੈ ਜਿਸ ਨਾਲ ਆਵਾਜਾਈ ਦੇ ਖਰਚਿਆਂ ਵਿਚ ਕਮੀ ਆਵੇਗੀ ਅਤੇ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ’ਤੇ ਵੀ ਸਕਾਰਾਤਮਕ ਅਸਰ ਪਵੇਗਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੈਟਰੋਲ ਅਤੇ ਡੀਜ਼ਲ ’ਤੇ ਲੱਗਣ ਵਾਲਾ ਵੈਟ ਘਟਾ ਕੇ ਸੂਬੇ ਦੇ ਲੋਕਾਂ ਨੂੰ ਵੱਧ ਰਹੀ ਮਹਿੰਗਾਈ ਤੋਂ ਕੁੱਝ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਸਰਕਾਰਾਂ ਨੂੰ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਕਾਂਗਰਸੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਘਨੌਲੀ ਦੇ ਨੌਜਵਾਨ ਦੀ ਮੌਤ ਅਗਲੀ ਖ਼ਬਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਮਹਿਲਾ ਸ਼ਕਤੀਕਰਨ ਲਈ ਅਹਿਮ ਕਦਮ-ਕੂੰਨਰ
Ad Position 24
No active advertisement