05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰੂ ਘਰਾਂ ’ਚ ਚੋਰੀਆਂ ਕਰਨ ਵਾਲੇ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਬੇਲਾ, 3 ਜੁਲਾਈ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਇੱਕੋ ਰਾਤ ਨੂੰ ਸਲਾਹਪੁਰ ਅਤੇ ਮੋਹਣ ਮਾਜਰਾ ਦੇ ਗੁਰੂ ਘਰਾਂ ਵਿਚ ਚੋਰੀਆਂ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਜਰਮਾਂ ਨੂੰ ਡੱਲਾ ਪੁਲਿਸ ਨੇ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਡੱਲਾ ਦੇ ਇੰਚਾਰਜ਼ ਸ਼ਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਸਲਾਹਪੁਰ ਅਤੇ ਮੋਹਣ ਮਾਜਰਾ ਪਿੰਡਾਂ ਦੇ ਗੁਰੂ ਘਰਾਂ ਵਿਚ ਗੋਲਕਾਂ ਚੋਰੀ ਕਰਨ ਦੀਆਂ ਘਟਨਾਵਾਂ ਵਾਪਰੀਆਂ ਸਨ ਜਿਨ੍ਹਾਂ ਨੂੰ ਪੁਲਿਸ ਨੇ ਬਹੁਤ ਜਲਦੀ ਹੱਲ ਕਰ ਲਿਆ। ਸ਼ਿੰਦਰਪਾਲ ਨੇ ਦੱਸਿਆ ਕਿ ਕਰਮਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਜੱਸੜਾਂ ਅਤੇ ਵਰਿੰਦਰ ਸਿੰਘ ਉਰਫ਼ ਰਿੰਕੂ ਪੁੱਤਰ ਪਾਲ ਸਿੰਘ ਵਾਸੀ ਪਿੰਡ ਦਾਊਦਪੁਰ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਕਾਬੂ ਕਰ ਕੇ ਅਦਾਲਤ ਵਿਚ ਪੇਸ਼ ਕੀਤਾ, ਜਿਨ੍ਹਾਂ ਦਾ ਇੱਕ ਦਿਨ ਦਾ ਰਿਮਾਂਡ ਲੈ ਕੇ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਸ਼ਿੰਦਰਪਾਲ ਨੇ ਗੁਰੂ ਘਰਾਂ ਦੀਆਂ ਕਮੇਟੀਆਂ ਨੂੰ ਗੁਰੂ ਘਰਾਂ ਵਿਚ ਚੌਕੀਦਾਰ ਰੱਖਣ ਲਈ ਕਿਹਾ, ਤਾਂ ਜੋ ਕੋਈ ਹੋਰ ਅਣਹੋਣੀ ਘਟਨਾ ਤੋਂ ਬਚਾਅ ਹੋ ਸਕੇ। ਇਸ ਮੌਕੇ ਮੁਲਾਜ਼ਮ ਰਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ. ਦਰਸ਼ਨ ਸਿੰਘ ਬੂਥਗੜ੍ਹ ਨਮਿਤ ਅੰਤਿਮ ਅਰਦਾਸ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਘਨੌਲੀ ਦੇ ਨੌਜਵਾਨ ਦੀ ਮੌਤ
Ad Position 24
No active advertisement