03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚਬਰੇਵਾਲ ਵਿਖੇ ਪੀਣ ਵਾਲੇ ਪਾਣੀ ਦੇ ਬੋਰ ਲਈ ਵਿਧਾਇਕ ਚੱਢਾ ਨੇ ਦਿੱਤੀ 5 ਲੱਖ ਰੁਪਏ ਦੀ ਗਰਾਂਟ

Ad Position 21
No active advertisement
ਅਜੀਤ ਡੈਸਕ 04-07-2026
ਨੂਰਪੁਰ ਬੇਦੀ, 3 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਰਫ਼ਤਾਰ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਚਬਰੇਵਾਲ ’ਚ ਲੰਬੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਨਵਾਂ ਬੋਰ ਲਗਵਾਉਣ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਗਰਾਂਟ ਦਾ ਅਧਿਕਾਰਿਤ ਪੱਤਰ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਵੱਲੋਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਦੋਵਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਵਿਚ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲਾ ਸਾਫ਼ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਚਬਰੇਵਾਲ ਦੇ ਵਸਨੀਕਾਂ ਦੀ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਕਰਨਾ ਵਿਧਾਇਕ ਚੱਢਾ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਹਲਕੇ ਵਿਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਇਸ ਮੌਕੇ ਸਰਪੰਚ ਬਲਵਿੰਦਰ ਕੌਰ, ਪੰਚ ਰਾਜ ਕੁਮਾਰੀ, ਭੋਲੀ ਦੇਵੀ, ਲੇਖ ਰਾਮ, ਨਰਿੰਦਰ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ, ਕੇਵਲ ਸਿੰਘ, ਜਗਤ ਰਾਮ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਝੱਲੀਆਂ ਕਲਾਂ ਵਿਖੇ ਨਹਿਰੀ ਪਾਣੀ ਦੇ ਸਿੰਜਾਈ ਲਈ ਲਗਾਇਆ ਪ੍ਰੋਜੈਕਟ ਬਣਿਆ ਚਿੱਟਾ ਹਾਥੀ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਸਬਜ਼ੀ ਦੀਆਂ 3 ਦੁਕਾਨਾਂ ਦੇ ਕੱਟੇ ਚਲਾਨ ਗ਼ੈਰ ਮਿਆਰੀ ਖਾਣਪੀਣ ਦੀਆਂ ਵਸਤਾਂ ਵਿੱਕ ਰਹੀਆਂ ਸ਼ਰੇਆ...
Ad Position 24
No active advertisement