03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਿਲ੍ਹਾ ਵਾਸੀ ਯੋਗ ਅਭਿਆਸ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 04-07-2026
ਰੂਪਨਗਰ, 3 ਜੁਲਾਈ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਸੂਬੇ ਨੂੰ ਸਿਹਤਮੰਦ, ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿਚ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋ ਰਹੀ ਹੈ। ਇਸ ਮੁਹਿੰਮ ਤਹਿਤ ਹਜ਼ਾਰਾਂ ਲੋਕ ਹਰ ਰੋਜ਼ ਮੁਫ਼ਤ ਯੋਗਾ ਸੈਸ਼ਨਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾ ਰਹੇ ਹਨ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਇਸ ਸਮੇਂ 289 ਯੋਗਾ ਕਲਾਸਾਂ ਨਿਯਮਿਤ ਤੌਰ ’ਤੇ ਚੱਲ ਰਹੀਆਂ ਹਨ, ਜਿਨ੍ਹਾਂ ਵਿਚ 50 ਯੋਗਾ ਟਰੇਨਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਨ੍ਹਾਂ ਕਲਾਸਾਂ ਰਾਹੀਂ ਰੋਜ਼ਾਨਾ 7,225 ਤੋਂ ਵੱਧ ਨਾਗਰਿਕ ਯੋਗ ਅਭਿਆਸ ਕਰਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਦਾ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘‘ਸੀ.ਐਮ. ਦੀ ਯੋਗਸ਼ਾਲਾ’’ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਵਰਗ ਤੱਕ ਯੋਗਾ ਦੀ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸਿਹਤਮੰਦ, ਤਣਾਅ-ਮੁਕਤ ਅਤੇ ਸੰਤੁਲਿਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਯੋਗਾ ਸਿਰਫ਼ ਇੱਕ ਕਸਰਤ ਨਹੀਂ, ਸਗੋਂ ਸਰੀਰ, ਮਨ ਅਤੇ ਆਤਮਾ ਦੇ ਸੰਤੁਲਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਚੱਲ ਰਹੀਆਂ ‘‘ਸੀ.ਐਮ. ਦੀ ਯੋਗਸ਼ਾਲਾ’’ ਕਲਾਸਾਂ ਨਾਲ ਜੁੜ ਕੇ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ, ਖੁਸ਼ਹਾਲ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਚਿੱਠੀ ਲਿਖ ਕੇ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ 5 ਸੰਕਲਪ ਅਪਣਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਝੱਲੀਆਂ ਕਲਾਂ ਵਿਖੇ ਨਹਿਰੀ ਪਾਣੀ ਦੇ ਸਿੰਜਾਈ ਲਈ ਲਗਾਇਆ ਪ੍ਰੋਜੈਕਟ ਬਣਿਆ ਚਿੱਟਾ ਹਾਥੀ
Ad Position 24
No active advertisement