ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਘਰਾਂ ’ਚ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਗਣੇਸ਼ ਵਿਹਾਰ ਦੇ ਵਸਨੀਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 05-07-2026
ਜ਼ੀਰਕਪੁਰ, 4 ਜੁਲਾਈ (ਮਨਿੰਦਰ ਸਿੰਘ)-ਬਲਟਾਣਾ ਦੇ ਵਾਰਡ ਨੰ. 3 ‘ਚ ਪੈਂਦੇ ਗਣੇਸ਼ ਵਿਹਾਰ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਘਰਾਂ ‘ਚ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਸਥਾਨਕ ਵਸਨੀਕਾਂ ਦਾ ਦੋਸ਼ ਹੈ ਕਿ ਘਰਾਂ ‘ਚ ਆ ਰਹੇ ਪੀਣ ਵਾਲੇ ਪਾਣੀ ‘ਚ ਸੀਵਰੇਜ ਦਾ ਗੰਦਾ ਪਾਣੀ ਮਿਲ ਕੇ ਆ ਰਿਹਾ ਹੈ, ਜਿਸ ਕਾਰਨ ਪਾਣੀ ਵਰਤਣਯੋਗ ਨਹੀਂ ਰਿਹਾ। ਗੰਦੇ ਪਾਣੀ ਦੀ ਸਪਲਾਈ ਨਾਲ ਡਾਇਰੀਆ, ਫ਼ੂਡ ਪੁਇਜ਼ਨਿੰਗ ਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਕਈ ਵਾਰ ਨਗਰ ਕੌਂਸਲ ਕੋਲ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੱਢਿਆ। ਇਸ ਕਾਰਨ ਇਲਾਕਾ ਵਾਸੀਆਂ ‘ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਥਾਨਕ ਕੌਂਸਲਰ ਦੇਵੇਂਦਰ ਨੇਗੀ ਨੇ ਦੱਸਿਆ ਕਿ ਗਣੇਸ਼ ਵਿਹਾਰ ਦੇ ਕਰੀਬ 150 ਪਰਿਵਾਰ ਇਸ ਸਮੱਸਿਆ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਲੋਕ ਮਜ਼ਬੂਰੀਵਸ ਪਹਿਲਾਂ ਵਾਟਰ ਪਿਊਰੀਫਾਇਰ ਰਾਹੀਂ ਪਾਣੀ ਸਾਫ਼ ਕਰਦੇ ਹਨ ਤੇ ਫਿਰ ਉਸ ਨੂੰ ਉਬਾਲ ਕੇ ਪੀਣ ਲਈ ਵਰਤਦੇ ਹਨ ਤਾਂ ਜੋ ਕਿਸੇ ਗੰਭੀਰ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਸੰਬੰਧਿਤ ਵਿਭਾਗ ਤੋਂ ਪੀਣ ਵਾਲੇ ਪਾਣੀ ਤੇ ਸੀਵਰੇਜ ਲਾਈਨਾਂ ਦੀ ਤੁਰੰਤ ਜਾਂਚ ਕਰਵਾ ਕੇ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਥਾਨਕ ਵਸਨੀਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰੋਮਿਲਾ, ਮਧੂ ਬਿਸ਼ਟ, ਸਰਬਜੀਤ ਕੌਰ, ਸੁਨੀਤਾ ਪਾਠਕ, ਅਨੁਸ਼ਕਾ, ਪ੍ਰੀਤੀ ਢਿੱਲੋਂ, ਬਾਣੀ, ਸੋਨੂੰ, ਚਾਂਦਨੀ, ਨੀਲੂ, ਦੀਪਤੀ ਅਤੇ ਹੋਰ ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੱਢਿਆ ਗਿਆ ਤਾਂ ਉਹ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ। ਓਧਰ ਦੂਜੇ ਪਾਸੇ ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਨਗਰ ਕੌਂਸਲ ਦੇ ਜੇ. ਈ. ਸਵਨੀਤ ਸਿੰਘ ਨੇ ਕਿਹਾ ਕਿ ਮੌਕੇ ‘ਤੇ ਟੀਮ ਭੇਜ ਕੇ ਪਾਈਪ ਲਾਈਨਾਂ ਦੀ ਜਾਂਚ ਕਰਵਾਈ ਜਾਵੇਗੀ। ਜੇਕਰ ਜਾਂਚ ਦੌਰਾਨ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਟੁੱਟੀ ਹੋਈ ਜਾਂ ਸੀਵਰੇਜ ਦਾ ਪਾਣੀ ਮਿਲਣ ਦੀ ਸਮੱਸਿਆ ਸਾਹਮਣੇ ਆਈ, ਤਾਂ ਇਸ ਨੂੰ ਪਹਿਲ ਦੇ ਆਧਾਰ ‘ਤੇ ਠੀਕ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ਅਸਤੀਫ਼ਾ ਦੇਣ ਦਾ ਫ਼ੈਸਲਾ ਪੂਰੀ ਤਰ੍ਹਾਂ ਨਿੱਜੀ ਸੀ’-ਪ੍ਰਧਾਨ ਮੰਤਰੀ ਕੀਰ ਸਟਾਰਮਰ ਅਗਲੀ ਖ਼ਬਰ ਠੰਢੇ ਮਿੱਠੇ ਜਲ ਅਤੇ ਜਲਜੀਰਾ ਦੀ ਛਬੀਲ ਲਗਾਈ
Ad Position 24
No active advertisement