03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਹੋਵੇਗੀ 8 ਨੂੰ

Ad Position 21
No active advertisement
ਅਜੀਤ ਡੈਸਕ 06-07-2026
ਮੋਰਿੰਡਾ, 5 ਜੁਲਾਈ (ਪ੍ਰਿਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਚੁਣੇ ਗਏ ਮੈਂਬਰਾਂ ਵਿਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ) ਮੋਰਿੰਡਾ ਸ੍ਰੀ ਚੇਤਨ ਬੰਗੜ ਵਲੋਂ ‘ਪੰਜਾਬ ਮਿਊਂਸਪਲ (ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ) ਚੋਣ ਨਿਯਮ, 1994’ ਤਹਿਤ ਅਹਿਮ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤਹਿਤ ਨਗਰ ਕੌਂਸਲ ਦੇ ਚੁਣੇ ਗਏ ਮੈਂਬਰਾਂ ਦੀ ਪਹਿਲੀ ਵਿਸ਼ੇਸ਼ ਮੀਟਿੰਗ 8 ਜੁਲਾਈ ਸਵੇਰੇ 11 ਵਜੇ ਨਗਰ ਕੌਂਸਲ ਮੋਰਿੰਡਾ ਦੇ ਮੀਟਿੰਗ ਹਾਲ ਵਿਚ ਸੱਦੀ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਇਨ੍ਹਾਂ ਅਹੁਦਿਆਂ ਦੀ ਚੋਣ ਪ੍ਰਕਿਰਿਆ ਪੂਰੀ ਕਰਵਾਉਣ ਲਈ ਐਸ.ਡੀ.ਐਮ ਮੋਰਿੰਡਾ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਨਵੀਨਰ-ਕਮ-ਐੱਸ.ਡੀ.ਐਮ. ਨੇ ਹਲਕਾ ਵਿਧਾਇਕ ਅਤੇ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਦੇ ਚੁਣੇ ਗਏ ਕੌਂਸਲਰਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਲਿਖਤੀ ਨੋਟਿਸ ਜਾਰੀ ਕਰ ਦਿੱਤੇ ਹਨ। ਕਨਵੀਨਰ-ਕਮ-ਐਸ.ਡੀ.ਐਮ ਵਲੋਂ ਨੋਟਿਸ ਦੀ ਇੱਕ ਕਾਪੀ ਨਗਰ ਕੌਂਸਲ ਮੋਰਿੰਡਾ ਦੇ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਭੇਜਦਿਆਂ ਹਦਾਇਤ ਕੀਤੀ ਕਿ ਨਵੇਂ ਚੁਣੇ ਕੌਂਸਲਰਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਮੀਟਿੰਗ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਦੂਜੇ ਪਾਸੇ ਚੋਣ ਦੀ ਤਰੀਕ ਅਤੇ ਸਰਕਾਰੀ ਨੋਟਿਸ ਸਾਹਮਣੇ ਆਉਣ ਤੋਂ ਬਾਅਦ ਮੋਰਿੰਡਾ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਧਿਰਾਂ ਵਲੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ‘ਤੇ ਆਪਣਾ ਕਬਜ਼ਾ ਬਣਾਉਣ ਲਈ ਕੌਂਸਲਰਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ।ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਹੁਣ 8 ਜੁਲਾਈ ਨੂੰ ਹੋਣ ਵਾਲੀ ਇਸ ਵਿਸ਼ੇਸ਼ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਲੰਬੇ ਸਮੇਂ ਤੋਂ ਰੁਕੇ ਪਏ ਸ਼ਹਿਰੀ ਵਿਕਾਸ ਕਾਰਜਾਂ ਨੂੰ ਨਵੇਂ ਕੌਂਸਲ ਹਾਊਸ ਦੇ ਗਠਨ ਤੋਂ ਬਾਅਦ ਰਫ਼ਤਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਜਾਰਾ ਵਿਖੇ ਤੇਂਦੂਏ ਦੀ ਦਹਿਸ਼ਤ ਅਗਲੀ ਖ਼ਬਰ ਸਿੱਖ ਨੌਜਵਾਨ ਸਭਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਘਾਟ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24
No active advertisement