02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਤਿੰਦਰ ਕੌਰ ਨੇ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਤੇ ਸ਼ਿਵ ਕੁਮਾਰ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 07-07-2026
ਰੂਪਨਗਰ, 6 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿਚ ਸਤਿੰਦਰ ਕੌਰ (ਸੁਪਤਨੀ ਪਰਮਿੰਦਰ ਸਿੰਘ ਬਾਲਾ) ਨੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਦੇਸ ਰਾਜ ਸੈਣੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਅਤੇ ਸ਼ਿਵ ਕੁਮਾਰ ਲਾਲਪੁਰਾ ਨੇ ਇੰਪਰੂਵਮੈਂਟ ਟਰੱਸਟ ਰੂਪਨਗਰ ਦੇ ਚੇਅਰਮੈਨ ਵਜੋਂ ਆਪਣਾ ਕਾਰਜਭਾਰ ਸੰਭਾਲਿਆ। ਕਰਵਾਏ ਗਏ ਸਮਾਗਮ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਪਾਰਟੀ ਦੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰ, ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਰਹੇ। ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਪੇਂਡੂ ਵਿਕਾਸ ਦੀ ਅਹਿਮ ਸੰਸਥਾ ਹੈ ਤੇ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਟੇਡੀਅਮਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਸੰਭਾਲ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਵੀ ਜ਼ਿਲ੍ਹਾ ਪ੍ਰੀਸ਼ਦ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਪਰਿਵਾਰਾਂ ਨਾਲ ਸਬੰਧਤ ਯੋਗ ਅਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਰਹੀ ਹੈ।ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਰੂਪਨਗਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਨਵ-ਨਿਯੁਕਤ ਅਹੁਦੇਦਾਰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲੋਕ ਭਲਾਈ ਲਈ ਕੰਮ ਕਰਨਗੇ। ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸਤਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਲੀਡਰਸ਼ਿਪ ਅਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ, ਸਫ਼ਾਈ ਪ੍ਰਬੰਧ ਵਿਚ ਸੁਧਾਰ ਲਿਆਉਣਾ, ਨੌਜਵਾਨਾਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕੰਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਇਸ ਮੌਕੇ ਪਰਮਿੰਦਰ ਸਿੰਘ ਬਾਲਾ, ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ, ਡਾ. ਸੰਜੀਵ ਗੌਤਮ, ਮਲਕੀਤ ਸਿੰਘ ਭੰਗੂ, ਸੁਨੀਤਾ ਦੇਵੀ, ਚੇਅਰਮੈਨ ਭਾਗ ਸਿੰਘ ਮਦਾਨ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਚੇਤਨ ਕਾਲੀਆ, ਜਰਨੈਲ ਸਿੰਘ ਲਾਲੀ, ਤਿਲਕ ਰਾਜ ਪੰਮਾ, ਦੌਲਤ ਸਿੰਘ ਚੱਬੇਵਾਲ, ਚੌਧਰੀ ਹੁਸਨ ਲਾਲ, ਸਤਨਾਮ ਸਿੰਘ ਨਾਗਰਾ, ਮਾਸਟਰ ਬਿਹਾਰੀ ਲਾਲ, ਪੰਮੂ ਹਰੀਪੁਰ, ਕੁਲਬੀਰ ਸੈਣੀ, ਬੰਟੀ ਜਤੋਲੀ, ਚੌਧਰੀ ਰਾਕੇਸ਼ ਝਾਂਡੀਆਂ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ, ਅਤੁਲ ਬੰਸਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਅਧਿਕਾਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਨੇ ਖੱਡ ਬਠਲੌਰ ਲਿੰਕ ਸੜਕ ਤੇ ਪੁਲੀ ਦੇ ਨਿਰਮਾਣ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਨੂਰਪੁਰ ਬੇਦੀ ਤੋਂ ਮੁੜ ਸੰਘਰਸ਼ ਦਾ ਹੋਇਆ ਆਗਾਜ਼
Ad Position 24
No active advertisement