02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

‘ਫੈਪ’ ਵਲੋਂ ਸਕੂਲਾਂ ’ਚ ਮਿਸ਼ਨ ਹਰਿਆਲੀ-2026 ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-07-2026
ਰੂਪਨਗਰ, 6 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)–ਵਾਤਾਵਰਣ ਸੰਭਾਲ ਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਫਾਉਂਡੇਸ਼ਨ ਅਤੇ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਨੇ ਮਿਸ਼ਨ ਹਰਿਆਲੀ-2026 ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਭਰ ਦੇ ਸਕੂਲਾਂ ਰਾਹੀਂ 9 ਲੱਖ ਬੂਟੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਫੈੱਡਰੇਸ਼ਨ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਦੇ ਡਾਇਰੈਕਟਰ ਸੁਖਜਿੰਦਰਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਹਿੰਮ ਦਾ ਉਦੇਸ਼ ਕੇਵਲ ਪੌਦੇ ਲਾਉਣਾ ਨਹੀਂ, ਸਗੋਂ ਵਿਦਿਆਰਥੀਆਂ ਅਤੇ ਮਾਪਿਆਂ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਲਾਏ ਪੌਦਿਆਂ ਦੀ ਸੰਭਾਲ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਪਿਛਲੇ ਕਈ ਸਾਲਾਂ ਤੋਂ ਲੱਖਾਂ ਪੌਦੇ ਲਾ ਕੇ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਿਸ਼ਨ ਤਹਿਤ 5ਤੋਂ 15 ਜੁਲਾਈ, 2026 ਤੱਕ ਹਰ ਵਿਦਿਆਰਥੀ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਇਕ ਪੌਦਾ ਲਾਏਗਾ, ਜਦਕਿ ਹਰ ਸਕੂਲ ਆਪਣੇ ਕੈਂਪਸ ਜਾਂ ਹੋਰ ਉਚਿਤ ਥਾਵਾਂ ’ਤੇ ਘੱਟੋ-ਘੱਟ 100 ਬੂਟੇ ਲਾਏਗਾ। ਮੁਹਿੰਮ ਦੀ ਪਾਰਦਰਸ਼ਤਾ ਲਈ ਵਿਦਿਆਰਥੀ ਆਪਣੇ ਲਾਏ ਪੌਦੇ ਦੀ ਤਸਵੀਰ ਅਤੇ ਸਥਾਨ ਦੀ ਜਾਣਕਾਰੀ ਨਿਰਧਾਰਿਤ ਪੋਰਟਲ ’ਤੇ ਅਪਲੋਡ ਕਰਨਗੇ। ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ, ਜਦਕਿ ਸਕੂਲਾਂ ਨੂੰ ਅੰਦਰੂਨੀਮੁਲਾਂਕਣ ’ਚ ਅੰਕ ਦੇਣ ਅਤੇ ਪੌਦਿਆਂ ਦੀ ਲਗਾਤਾਰ ਸੰਭਾਲ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਭਾਗੀਦਾਰੀ ਦੀ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਹਰਿਆਲੀ-2026 ਨੂੰ ਲੋਕ ਅੰਦੋਲਨ ਬਣਾ ਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੋਂ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਵਲੋਂ ਉਲੀਕੇ ਗਏ ਫਾਊਂਡੇਸ਼ਨ ਅਤੇ ਫਾਰੇਸਟ ਐਂਡ ਐਨਵਾਇਰਨਮੈਂਟ ਸੋਸਾਇਟੀ ਆਫ ਪੰਜਾਬ (ਫੈਪ) ਨੇ ‘ਮਿਸ਼ਨ ਹਰਿਆਲੀ-2026’ ਸ਼ੁਰੂ ਕੀਤਾ ਹੈ। ਇਸ ਸਬੰਧੀ ਭਵਿੱਖ ’ਚ ਜ਼ਿਲ੍ਹੇ ਦੇ ਸਕੂਲਾਂ ਰਾਹੀਂ 9 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸਵਰਾਜ ਮਾਜ਼ਦਾ ਪ੍ਰਬੰਧਕਾਂ ਵਲੋਂ ਡਰਾਈਵਰਾਂ ਦੀਆਂ ਮੰਗਾਂ ਮੰਨੀਆਂ-ਰੋੜੀ
Ad Position 24
No active advertisement