ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਓ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-07-2026
ਨੂਰਪੁਰ ਬੇਦੀ, 6 ਜੁਲਾਈ (ਵਿੰਦਰਪਾਲ ਝਾਂਡੀਆਂ)-ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਚੱਲ ਰਹੇ ਸੰਘਰਸ਼ ਤਹਿਤ ਨੂਰਪੁਰ ਬੇਦੀ ਦੇ ਪਾਵਰਕਾਮ ਸਬ ਡਿਵੀਜ਼ਨ ਦੇ ਦਫ਼ਤਰ ਵਿਖੇ ਐੱਸ. ਡੀ. ਓ. ਰਾਜੇਸ਼ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਡਵੀਜ਼ਨ ਪ੍ਰਧਾਨ ਇੰਜੀਨੀਅਰ ਜਸਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸਰਪ੍ਰਸਤ ਦੇਸਰਾਜ ਘਈ, ਸਕੱਤਰ ਮਾਨ ਸਿੰਘ, ਕੈਸ਼ੀਅਰ ਰਾਮਪਾਲ ਸਰਥਲੀ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਡਵੀਜ਼ਨ ਪ੍ਰਧਾਨ ਵੱਲਭ ਸਿੰਘ, ਸਬ ਡਵੀਜ਼ਨ ਪ੍ਰਧਾਨ ਬਹਾਦੁਰ ਸਿੰਘ ਤੇ ਪਰਮੋਦ ਕੁਮਾਰ ਆਗੂਆਂ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਠੋਸ ਅਤੇ ਲਿਖਤੀ ਕਦਮ ਨਹੀਂ ਚੁੱਕੇ ਜਾਂਦੇ, ਉਦੋਂ ਤੱਕ ਵਰਕ ਟੂ ਰੂਲ ਦਾ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸਾਂਝੇ ਧੜੇ ਦੇ ਆਗੂਆਂ ਦੀ ਹਾਲ ਹੀ ’ਚ ਪੰਜਾਬ ਦੇ ਵਿੱਤ ਮੰਤਰੀ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਹੋਈ, ਜਿਨ੍ਹਾਂ ਵਿੱਤੀ ਮਾਮਲਿਆਂ ਸਬੰਧੀ ਮੰਗਾਂ ’ਤੇ ਚਰਚਾ ਕਰਨ ਉਪਰੰਤ ਉਨ੍ਹਾਂ ਦੇ ਹੱਲ ਲਈ ਹਾਈ ਪਾਵਰ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ। ਪ੍ਰਸਤਾਵ ਅਨੁਸਾਰ ਇਸ ਕਮੇਟੀ ’ਚ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੇ ਨੁਮਾਇੰਦਿਆਂ ਦੇ ਨਾਲ-ਨਾਲ ਜਥੇਬੰਦੀਆਂ ਦੇ ਚਾਰ ਪ੍ਰਤੀਨਿਧੀ ਵੀ ਸ਼ਾਮਲ ਕੀਤੇ ਜਾਣਗੇ। ਇਹ ਵੀ ਸਹਿਮਤੀ ਬਣੀ ਕਿ ਕਮੇਟੀ ਆਪਣੀ ਰਿਪੋਰਟ ਹਰ ਹਾਲਤ ਵਿਚ 31 ਜੁਲਾਈ ਤੱਕ ਮੁਕੰਮਲ ਕਰੇਗੀ। ਆਗੂਆਂ ਨੇ ਕਿਹਾ ਕਿ ਜੇਕਰ ਕਮੇਟੀ ਬਣਾਉਣ ਸਬੰਧੀ ਸਰਕਾਰੀ ਹੁਕਮ ਜਾਰੀ ਹੁੰਦੇ ਹਨ ਤਾਂ ਉਸ ਦੀ ਸਮੀਖਿਆ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿੱਖਿਆ ਮੰਤਰੀ ਦਾ ਘਿਰਾਓ ਅੱਜ ਅਗਲੀ ਖ਼ਬਰ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਕੈਂਪ ਦੇ ਸਹਿਯੋਗ ਲਈ ਬੀਬੀਆਂ ਦਾ ਸਨਮਾਨ
Ad Position 24
No active advertisement