05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਗਰ ਕੌਂਸਲ ਨੰਗਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਮੁਕੰਮਲ

Ad Position 21
No active advertisement
ਅਜੀਤ ਡੈਸਕ 08-07-2026
ਨੰਗਲ, 7 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਨਗਰ ਕੌਂਸਲ ਦਫ਼ਤਰ ਦੇ ਮੀਟਿੰਗ ਹਾਲ ਵਿਚ ਹੋਈ ਚੋਣ ਦੌਰਾਨ ਸ੍ਰੀਮਤੀ ਕਿਰਨ ਬਾਲਾ ਨੂੰ ਪ੍ਰਧਾਨ, ਰਮੇਸ਼ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਜਸਪ੍ਰੀਤ ਕੌਰ ਮੀਤ ਪ੍ਰਧਾਨ ਚੁਣੇ ਗਏ। ਇਸ ਚੋਣ ਪ੍ਰਕਿਰਿਆ ਵਿਚ 8 ਕੌਂਸਲਰ ਜਿਨਾਂ ਵਿਚ ਕਿਰਨ ਬਾਲਾ ਕੌਂਸਲਰ, ਰਮੇਸ਼ ਕੁਮਾਰ, ਮਨਜੋਤ ਸਿੰਘ, ਜਸਪ੍ਰੀਤ ਕੌਰ, ਕਮਲਾ ਦੇਵੀ, ਰਾਜੇਸ਼ ਕੁਮਾਰ, ਕਸ਼ਿਸ ਵਰਮਾ, ਹਰਦੀਪ ਸਿੰਘ ਹਾਜ਼ਰ ਸਨ, ਜਦੋਂ ਕਿ ਬਤੌਰ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਸ਼ਾਮਿਲ ਹੋਣ ਨਾਲ ਗਿਣਤੀ 9 ਹੋ ਗਈ। ਕੋਂਸਲਰਾਂ ਨੇ ਸਰਬਸੰਮਤੀ ਨਾਲ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਕੀਤੀ। ਸਮੁੱਚੀ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਣ ਆਬਜ਼ਰਵਰ ਕਮ ਉਪ ਮੰਡਲ ਮੈਜਿਸਟਰੇਟ ਸਚਿਨ ਪਾਠਕ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਦਫ਼ਤਰ ਦੇ ਮੀਟਿੰਗ ਹਾਲ ਵਿਚ ਚੋਣ ਪ੍ਰਕਿਰਿਆ ਮੁਕੰਮਲ ਹੋਈ। ਸਾਰੇ ਚੁਣੇ ਗਏ ਕੌਂਸਲਰਾਂ ਨੂੰ ਨਿਯਮਾਂ ਅਨੁਸਾਰ ਏਜੰਡਾ ਭੇਜਿਆ ਗਿਆ ਸੀ ਅਤੇ ਅੱਜ ਇਸ ਚੋਣ ਪ੍ਰਕਿਰਿਆਂ ਨੂੰ ਮੁਕੰਮਲ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ, ਜਿਸ ਵਿਚ ਹਾਜ਼ਰ ਸਾਰੇ ਕੋਂਸਲਰਾਂ ਨੇ ਸਰਬਸੰਮਤੀ ਨਾਲ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕਰ ਲਈ ਹੈ। ਅੱਜ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਨਗਰ ਕੌਂਸਲ ਦੇ ਬਾਹਰ ਆਮ ਆਦਮੀ ਪਾਰਟੀ ਦੇ ਹਜ਼ਾਰਾ ਵਰਕਰ ਹਾਜ਼ਰ ਸਨ, ਜ਼ਿਨ੍ਹਾਂ ਵਿਚ ਭਾਰੀ ਉਤਸ਼ਾਹ ਸੀ। ਸਾਰੇ ਸ਼ਹਿਰ ਵਿਚੋਂ ਇਹ ਕਾਫਲਾ ਲੰਘਦਾ ਹੋਇਆ, ਸ੍ਰੀ ਹਨੂੰਮਾਨ ਮੰਦਿਰ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋਇਆ, ਜਿੱਥੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸਾਥੀਆਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਸ੍ਰ. ਬੈਂਸ ਨੇ ਕਿਹਾ ਕਿ ਹਰ ਵਾਰ ਦੀ ਤਰਾਂ ਇਸ ਵਾਰ ਵੀ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੇ ਮੋਹਰ ਲਗਾਈ ਅਤੇ ਚੁਣੇ ਹੋਏ ਕੌਂਸਲਰਾਂ ਨੇ ਸਰਬਸੰਮਤੀ ਨਾਲ ਨੰਗਲ ਦੇ ਵਿਕਾਸ ’ਤੇ ਮੋਹਰ ਲਗਾਈ। ਅੱਜ ਇਸ ਮੌਕੇ ਨਗਰ ਕੌਂਸਲ ਨੰਗਲ ਦੇ ਬਾਹਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ: ਸੰਜੀਵ ਗੌਤਮ, ਕਮਿਕਰ ਸਿੰਘ ਡਾਢੀ ਹਲਕਾ ਸੰਗਠਨ ਇੰਚਾਰਜ ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਬੈੱਲਫੇਅਰ ਬੋਰਡ, ਐਡਵੋਕੇਟ ਨਿਸ਼ਾਂਤ ਗੁਪਤਾ, ਗੁਰਜਿੰਦਰ ਸਿੰਘ ਸ਼ੋਕਰ, ਸੁਮਿਤ ਅਗਨੀ ਸੰਦਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕ ਹਾਜ਼ਰ ਸਨ।
ਕਾਂਗਰਸ ਤੇ ਭਾਜਪਾ ਕੌਂਸਲਰਾਂ ਨੇ ਚੋਣ ਪ੍ਰਕਿਰਿਆ ਵਿਚ ਨਹੀਂ ਲਿਆ ਹਿੱਸਾ : ਨਗਰ ਕੌਂਸਲ ਨੰਗਲ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ 8 ਕੌਂਸਲਰਾਂ ਅਤੇ 3 ਭਾਜਪਾ ਕੌਂਸਲਰਾਂ ਵਲੋਂ ਚੋਣ ਪ੍ਰਕਿਰਿਆ ਵਿਚ ਹਿੱਸਾ ਨਹੀਂ ਲਿਆ ਗਿਆ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਅੱਠ ਕੌਂਸਲਰਾਂ ਵਲੋਂ ਅੱਜ ਪੁਲਿਸ ਥਾਣਾ ਨੰਗਲ ਮੂਹਰੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਸੀ, ਜਦੋਂ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਹੋਰ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਕੀਤੀ ਗਈ ਭਾਜਪਾ ਕੌਂਸਲਰਾਂ ਵਲੋਂ ਮੇਨ ਮਾਰਕੀਟ ਨੰਗਲ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਵਿਚ ਹਿੱਸਾ ਜ਼ਰੂਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕਮਲਪ੍ਰੀਤ ਸੈਣੀ ’ਤੇ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਜਪਾ ਨੇ ਐੱਸ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਘਾੜ ਇਲਾਕੇ ਦੇ ਲੋਕਾਂ ਦੀ ਨਹੀਂ ਲਈ ਸਾਰ-ਖੇੜਾ
Ad Position 24
No active advertisement