05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 08-07-2026
ਰੂਪਨਗਰ, 7 ਜੁਲਾਈ (ਸਤਨਾਮ ਸਿੰਘ ਸੱਤੀ)-ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਯੋਗ ਮਹਿਲਾਵਾਂ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰੂਪਨਗਰ ਵਿਚ ਮਹਿਲਾਵਾਂ ਦੀ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ, ਜਿਸ ਕਾਰਨ ਸਮਾਗਮ ਦਾ ਮਾਹੌਲ ਚੋਣ ਰੈਲੀ ਵਰਗਾ ਨਜ਼ਰ ਆਇਆ। ਮਹਿਲਾਵਾਂ ਨੇ ਯੋਜਨਾ ਪ੍ਰਤੀ ਉਤਸ਼ਾਹ ਦਿਖਾਉਂਦਿਆਂ ਇਸ ਨੂੰ ਲੋਕ ਭਲਾਈ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ-ਪਤਨੀ ਨਿਸ਼ਾ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਰਾਹੀਂ ਮਹਿਲਾਵਾਂ ਨੂੰ ਸਨਮਾਨ ਅਤੇ ਆਰਥਿਕ ਸਹਾਰਾ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਮਹਿਲਾਵਾਂ ਨੂੰ ਬਿਨਾਂ ਦੇਰੀ ਆਪਣੀ ਰਜਿਸਟਰੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਹ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਮਾਣ ਭੱਤੇ ਦਾ ਲਾਭ ਲੈ ਸਕਣ। ਸਮਾਗਮ ਦੌਰਾਨ ਰਜਿਸਟਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਕਰਨ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਨੀਲਮ ਰਾਣੀ (ਹਲਕਾ ਇੰਚਾਰਜ), ਈਸ਼ੂ ਧਵਨ, ਕਰਮਜੀਤ ਕੌਰ ਜੋਤੀ, ਬਲਜਿੰਦਰ ਕੌਰ, ਬਲਵਿੰਦਰ ਕੌਰ, ਸੰਤੋਸ਼ ਕੁਮਾਰੀ, ਕਿਰਨ ਸੋਨੀ, ਸੰਗੀਤਾ ਕਾਲੀਆ, ਸੁਰਜੀਤ ਕੌਰ, ਜਗਮੋਹਨ ਕੌਰ, ਤਜਿੰਦਰ ਕੌਰ, ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਨੌਜਵਾਨਾਂ ਲਈ ‘ਮਾਈ ਭਾਰਤ’ ਰਜਿਸਟਰੇਸ਼ਨ ਤੇ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਵਾਸੀ ਵੋਟਰ ਸੂਚੀ ਸੁਧਾਈ ਲਈ ਬੀ. ਐੱਲ. ਓਜ਼. ਨੂੰ ਸਹਿਯੋਗ ਦੇਣ-ਡੀ. ਸੀ.
Ad Position 24
No active advertisement