03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੈਹੜੀਆਂ ਤੋਂ ਸੰਗਤਾਂ ਰਵਾਨਾ

Ad Position 21
No active advertisement
ਅਜੀਤ ਡੈਸਕ 08-07-2026
ਨੂਰਪੁਰ ਬੇਦੀ, 7 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਰੂਪਨਗਰ ਦੇ ਪਿੰਡ ਲੈਹੜੀਆਂ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ ਸੰਗਤਾਂ ਦੀ ਬੱਸ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਅਤੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਉਹ ਲੋਕ ਵੀ ਦੇਸ਼ ਦੇ ਪ੍ਰਸਿੱਧ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ, ਜਿਨ੍ਹਾਂ ਲਈ ਆਪਣੇ ਖ਼ਰਚੇ ‘ਤੇ ਅਜਿਹੀ ਯਾਤਰਾ ਕਰਨਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਸਹੂਲਤਾਂ ਅਤੇ ਸਨਮਾਨ ਪ੍ਰਦਾਨ ਕਰਨਾ ਹੈ। ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਪਿੰਡ ਪੱਧਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਵਰਗੀਆਂ ਯੋਜਨਾਵਾਂ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਆਤਮਿਕ ਚੇਤਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੀਆਂ ਸੰਗਤਾਂ ਦੀ ਚੰਗੀ ਸਿਹਤ, ਸੁਖਦ ਤੇ ਸੁਰੱਖਿਅਤ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਐੱਸ. ਡੀ. ਐੱਮ. ਨੇ ਡਾਕੂਮੈਂਟਰੀ ਵੈਨ ਨੂੰ ਕੀਤਾ ਰਵਾਨ... ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24
No active advertisement