03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਐੱਸ. ਡੀ. ਐੱਮ. ਨੇ ਡਾਕੂਮੈਂਟਰੀ ਵੈਨ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 08-07-2026
ਸ੍ਰੀ ਅਨੰਦਪੁਰ ਸਾਹਿਬ, 7 ਜੁਲਾਈ-(ਕਰਨੈਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਇਸ ਡਾਕੂਮੈਂਟਰੀ ਵੈਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਲਈ ਸੁਖਪਾਲ ਸਿੰਘ ਐੱਸ.ਡੀ.ਐੱਮ. ਨੇ ਰਵਾਨਾ ਕੀਤਾ। ਇਸ ਮੌਕੇ ਸੁਖਪਾਲ ਸਿੰਘ ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ‘ਤੇ ਅਧਾਰਿਤ ਪਿੰਡਾਂ ‘ਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ‘ਤੇ 12 ਫੁੱਟ-8 ਫੁੱਟ ਦੀ ਵੱਡੀ ਐੱਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਡਾਕੂਮੈਂਟਰੀ ਵੈਨ ਕੀਰਤਪੁਰ ਸਾਹਿਬ ਦੇ ਪਿੰਡ ਪਿਰਥੀਪੁਰ ਵਿਖੇ ਸ਼ਾਮ ਕਰੀਬ 6.30 ਵਜੇ ਪਹਿਲਾ ਸ਼ੋਅ ਤੇ ਕਰੀਬ 07.30 ਵਜੇ ਪਿੰਡ ਮੋੜਾ ਵਿਖੇ ਦਸਤਾਵੇਜ਼ੀ ਸ਼ੋਅ ਦਿਖਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ। ਇਸ ਮੌਕੇ ਐਸ.ਡੀ.ਐਮ. ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ‘ਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ‘ਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ‘ਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਚ ਸਹਾਈ ਸਿੱਧ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਭਾਉਵਾਲ ਵਿਖੇ ਦਸ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਿੲਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੈਹੜੀਆਂ ਤੋਂ ਸੰਗਤਾਂ ਰਵਾਨਾ
Ad Position 24
No active advertisement