03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 08-07-2026
ਸ੍ਰੀ ਚਮਕੌਰ ਸਾਹਿਬ,7 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹਲਕਾ ਇੰਚਾਰਜ ਪਰਮਿੰਦਰ ਸਿੰਘ ਮਲੋਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ 3 ਅਗਸਤ ਨੂੰ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਸਮੇਤ ਸਮੂਹ ਕੌਮੀ ਸੰਘਰਸ ਵਿਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸਮਾਗਮ ਕਰਵਾਉਣ ਦਾ ਫੈਸਲਾ ਸਰਬਸੰਮਤੀ ਨਾਲ ਕੀਤਾ ਗਿਆ ਤੇ ਲਏ ਫੈਸਲੇ ਅਨੁਸਾਰ ਇਸ ਸਮਾਗਮ ਵਿਚ ਸਮੂਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਉਪਰੰਤ ਹਲਕੇ ਅੰਦਰ ਜਥੇਬੰਧੀ ਦੀ ਮਜਬੂਤੀ ਲਈ ਵਿਚਾਰਾਂ ਵੀ ਕੀਤੀਆਂ ਗਈਆਂ ਤੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ। ਮੀਟਿੰਗ ਵਿਚ ਸੰਬੋਧਨ ਕਰਦਿਆਂ ਕੁਸ਼ਲਪਾਲ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਨਵੀ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ, ਸੰਘਰਸ਼ ਤੇ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਅਤੇ ਕਿਹਾ ਕਿ ਭਾਈ ਖਾਲੜਾ ਦੀ ਜੀਵਨੀ ਨਾਲ ਸਬੰਧਿਤ ਬਣੀ ਫਿਲਮ ਨੂੰ ਰੋਕਣ ਅਤੇ ਹੁਣ ਓ. ਟੀ. ਟੀ. ਚੈਨਲ ਤੋਂ ਫਿਲਮ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਹਰ ਵਾਰ ਇਹ ਅਹਿਸਾਸ ਕਰਵਾਇਆ ਜਾਂਦਾ ਹੈ ਕਿ ਕੌਮ ਨੂੰ ਆਪਣੇ ਸ਼ਹੀਦਾਂ ਅਤੇ ਆਪਣੇ ਇਤਿਹਾਸ ਨੂੰ ਆਪਣੀ ਨਜਰ ਨਾਲ ਯਾਦ ਕਰਨ ਅਤੇ ਦੁਨੀਆ ਸਾਹਮਣੇ ਰੱਖਣ ਦੇ ਹੱਕਾਂ ਤੋਂ ਵਾਂਝਾ ਰੱਖਿਆ ਗਿਆ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸ ਮੀਟਿੰਗ ਬੀਬੀ ਤੇਜ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਪ੍ਰੀਤਮ ਕੌਰ ਜਟਾਣਾ, ਹਰਜੀਤ ਸਿੰਘ ਚਤਾਮਲਾ, ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਬਾਬਾ ਜਸਵੀਰ ਸਿੰਘ ਖਾਲਸਾ, ਮੇਜਰ ਸਿੰਘ, ਜਗਦੀਸ ਸਿੰਘ ਜਿੰਦਰ ਅਟਾਰੀ, ਸੁਖਚੈਨ ਸਿੰਘ ਮਾਨ ਖੇੜੀ, ਇੰਦਰਜੀਤ ਸਿੰਘ, ਬਲਬੀਰ ਸਿੰਘ ਨਿਰੰਜਣ ਸਿਮਘ ਕੰਗ ਮੋਰਿੰਡਾ, ਹਰਬੰਸ ਸਿੰਘ ਸਰਾਹਣਾ, ਜਸਵੰਤ ਸਿੰਘ , ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀਲੀਏ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਅਗਲੀ ਖ਼ਬਰ ਭਾਉਵਾਲ ਵਿਖੇ ਦਸ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਿੲਆ
Ad Position 24
No active advertisement