03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜੇਤੇਵਾਲ ਚੌਂਕ ’ਚ ਲੰਬੇ ਸਮੇਂ ਤੋਂ ਲੀਕ ਕਰ ਰਹੀ ਹੈ ਪੀਣ ਵਾਲੇ ਪਾਣੀ ਦੀ ਮੇਨ ਪਾਈਪ, ਵਿਭਾਗ ਬੇਖ਼ਬਰ

Ad Position 21
No active advertisement
ਅਜੀਤ ਡੈਸਕ 08-07-2026
ਨੂਰਪੁਰ ਬੇਦੀ, 7 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਸ਼ਹਿਰ ਦੇ ਜੇਤੇਵਾਲ ਚੌਂਕ ਨੇੜੇ ਨੂਰਪੁਰ ਬੇਦੀ—ਗੜ੍ਹਸ਼ੰਕਰ ਮੁੱਖ ਮਾਰਗ ਦੇ ਬਿਲਕੁਲ ਨਾਲੋਂ ਲੰਘ ਰਹੀ ਨਹਿਰੀ ਪਾਣੀ ਪ੍ਰੋਜੈਕਟ ਦੀ ਮੇਨ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਲੀਕ ਹੋ ਰਹੀ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਲੀਕੇਜ ਨੂੰ ਠੀਕ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਨਤੀਜੇ ਵਜੋਂ ਪੀਣ ਵਾਲਾ ਸਾਫ਼ ਪਾਣੀ ਲਗਾਤਾਰ ਸੜਕ ਤੇ ਵਗ ਕੇ ਬਰਬਾਦ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਕਈ ਇਲਾਕਿਆਂ ਚ ਗਰਮੀਆਂ ਦੌਰਾਨ ਲੋਕਾਂ ਨੂੰ ਪਾਣੀ ਦੀ ਸਪਲਾਈ ਪੂਰੀ ਨਹੀਂ ਮਿਲਦੀ, ਉੱਥੇ ਸਰਕਾਰੀ ਲਾਪਰਵਾਹੀ ਕਾਰਨ ਕੀਮਤੀ ਪਾਣੀ ਦਾ ਇਸ ਤਰ੍ਹਾਂ ਬਰਬਾਦ ਹੋਣਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜਲ ਸੰਭਾਲ ਦੇ ਦਾਅਵੇ ਕਰਨ ਵਾਲੇ ਵਿਭਾਗ ਨੂੰ ਸਭ ਤੋਂ ਪਹਿਲਾਂ ਆਪਣੀਆਂ ਲੀਕ ਹੋ ਰਹੀਆਂ ਪਾਈਪਲਾਈਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਥਾਨਕ ਲੋਕਾਂ ਨੇ ਇਹ ਵੀ ਚਿੰਤਾ ਜਤਾਈ ਕਿ ਲੀਕੇਜ ਵਾਲੀ ਥਾਂ ਤੇ ਬਾਹਰਲਾ ਗੰਦਾ ਪਾਣੀ ਪਾਈਪਲਾਈਨ ਚ ਸ਼ਾਮਲ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਾਰਨ ਲੋਕ ਗਰਮੀ ਦੇ ਮੌਸਮ ਦੌਰਾਨ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਚਪੇਟ ਚ ਆ ਸਕਦੇ ਹਨ। ਦੁਕਾਨਦਾਰ ਡਾ. ਵਰਿਆਮ ਸਿੰਘ, ਬਿੰਦਰ ਖੇੜੀ, ਸੋਨੂੰ, ਰਾਜ ਕੁਮਾਰ ਅਤੇ ਮਨੀ ਸਹਿਤ ਹੋਰਨਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਇਸ ਲਾਪਰਵਾਹੀ ਕਾਰਨ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨੂਰਪੁਰ ਬੇਦੀ—ਗੜ੍ਹਸ਼ੰਕਰ ਮੁੱਖ ਸੜਕ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਤਰਾ ਬਣ ਗਿਆ ਹੈ। ਇਲਾਕਾ ਵਾਸੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਕਤ ਲੀਕੇਜ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਕੀਮਤੀ ਪੀਣ ਵਾਲੇ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ ਅਤੇ ਨਾਲ ਹੀ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਘਾੜ ਇਲਾਕੇ ਅੰਦਰ ਸੜਕਾਂ ਦੀ ਮੁਰੰਮਤ ਦੇ ਸ਼ੁਰੂ ਕੀਤੇ ਕੰਮ ਅਜੇ ਤੱਕ ਮੁਕੰਮਲ ਨਾ ਹੋਣ ਕਾਰਨ ਇਲਾਕਾ ਵਾਸੀਆਂ ਅੰਦਰ ਚ ਭਾਰ... ਅਗਲੀ ਖ਼ਬਰ ਐੱਲ. ਏ. ਡੀ. ਸੀ. ਨੀਤੀ ਖ਼ਿਲਾਫ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਦੀ ਅਣਮਿਥੇ ਸਮੇਂ ਲਈ ਹੜਤਾਲ
Ad Position 24
No active advertisement