03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਾਰਡ ਨੰਬਰ-7 ਦੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 08-07-2026
ਰੂਪਨਗਰ, 7 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਵਾਰਡ ਨੰਬਰ-7 ਤੋਂ ਆਜ਼ਾਦ ਉਮੀਦਵਾਰ ਰਹੇ ਕਮਲਜੀਤ ਸਿੰਘ ਆਪਣੇ ਦਰਜਨਾਂ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਲਾਲਪੁਰਾ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਭਲਾਈ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਮਲਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਮੂਲੀਅਤ ਨਾਲ ਰੂਪਨਗਰ ਵਿੱਚ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਭਾਜਪਾ ਵਿਚ ਸ਼ਾਮਲ ਹੋਣ ਉਪਰੰਤ ਕਮਲਜੀਤ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ ਅਤੇ ਸੰਗਠਨ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਗਦੀਸ਼ ਚੰਦਰ ਕਾਜਲਾ, ਅਸ਼ਵਿਨੀ ਸ਼ਰਮਾ, ਹਿੰਮਤ ਸਿੰਘ ਗਿਰਨ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੋਨੇਸ਼ੀਆ ਭਾਰਤ ਤੋਂ ਖਰੀਦੇਗਾ ਬ੍ਰਹਮੋਸ ਤੇ ਅਸਤਰ ਮਿਜ਼ਾਈਲਾਂ ਅਗਲੀ ਖ਼ਬਰ ਮੌਨਸੂਨ ਕਾਰਨ ਊਨਾ ’ਚ 30 ਸਤੰਬਰ ਤੱਕ ਪਹਾੜੀ ਕੱਟਣ ’ਤੇ ਪਾਬੰਦੀ-ਡੀ. ਸੀ. ਊਨਾ
Ad Position 24
No active advertisement