ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਿੰਡ ਕੋਟਲਾ ਨਿਹੰਗ ਰੇਲਵੇ ਫਾਟਕ ਨੇੜੇ ਗੰਦੇ ਪਾਣੀ ਦੀ ਨਿਕਾਸੀ ਬੰਦ, ਪਿੰਡ ਵਾਸੀਆਂ ਨੇ ਸਰਪੰਚ ਖ਼ਿਲਾਫ਼ ਪ੍ਰਗਟਾਇਆ ਰੋਸ

Ad Position 21
No active advertisement
ਅਜੀਤ ਡੈਸਕ 09-07-2026
ਰੂਪਨਗਰ, 8 ਜੁਲਾਈ (ਸਤਨਾਮ ਸਿੰਘ ਸੱਤੀ)-ਪਿੰਡ ਕੋਟਲਾ ਨਿਹੰਗ ਰੇਲਵੇ ਫਾਟਕ ਨੇੜੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਸੜਕ ਉੱਤੇ ਪਾਣੀ ਭਰ ਗਿਆ ਹੈ, ਜਿਸ ਨਾਲ ਇੱਥੇ ਟੋਭੇ ਵਰਗੇ ਹਾਲਾਤ ਬਣ ਗਏ ਹਨ। ਕਰੀਬ ਇਕ ਮਹੀਨੇ ਤੋਂ ਨਿਕਾਸੀ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੰਦੇ ਪਾਣੀ ਵਿੱਚੋਂ ਲੰਘ ਕੇ ਆਉਣਾ-ਜਾਣਾ ਪੈ ਰਿਹਾ ਹੈ। ਪਿੰਡ ਕੋਟਲਾ ਨਿਹੰਗ ਤੋਂ ਰੂਪਨਗਰ ਸ਼ਹਿਰ ਜਾਣ ਲਈ ਇਸ ਸੜਕ ਤੋਂ ਕਰੀਬ 50 ਪਿੰਡਾਂ ਦੇ ਲੋਕ ਲੰਘਦੇ ਹਨ, ਪਰ ਰੇਲਵੇ ਫਾਟਕ ਨੇੜੇ ਗੰਦਾ ਪਾਣੀ ਭਰਨ ਕਾਰਨ ਵਾਹਨ ਚਾਲਕਾਂ, ਪੈਦਲ ਰਾਹਗੀਰਾਂ ਅਤੇ ਸਵੇਰੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਉਹ ਰੇਲਵੇ ਫਾਟਕ ਨੇੜੇ ਰਸਤਾ ਜਾਮ ਕਰਨ ਦੇ ਨਾਲ-ਨਾਲ ਡੀ. ਸੀ. ਦਫ਼ਤਰ ਰੂਪਨਗਰ ਅੱਗੇ ਵੀ ਧਰਨਾ ਦੇਣ ਲਈ ਮਜਬੂਰ ਹੋਣਗੇ।ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਅਤੇ ਪਿੰਡ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਕਰੀਬ ਇੱਕ ਮਹੀਨੇ ਤੋਂ ਰੇਲਵੇ ਫਾਟਕ ਨੇੜੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੀ ਪੰਚਾਇਤ ਵੱਲੋਂ ਪਿੰਡ ਦਾ ਗੰਦਾ ਪਾਣੀ ਰੂਪਨਗਰ ਸ਼ਹਿਰ ਦੀ ਸੀਵਰੇਜ ਨਾਲ ਜੋੜਨ ਲਈ ਯਤਨ ਕੀਤੇ ਗਏ ਸਨ, ਪਰ ਫੰਡਾਂ ਦੀ ਘਾਟ ਕਾਰਨ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਉਨ੍ਹਾਂ ਕਿਹਾ ਕਿ ਜੇਕਰ ਇਹ ਯੋਜਨਾ ਲਾਗੂ ਕਰ ਦਿੱਤੀ ਜਾਵੇ ਤਾਂ ਸਮੱਸਿਆ ਦਾ ਪੱਕਾ ਹੱਲ ਹੋ ਸਕਦਾ ਹੈ। ਪਿੰਡ ਵਾਸੀ ਸਿਕੰਦਰ ਸਿੰਘ ਆਦਿ ਨੇ ਦੱਸਿਆ ਕਿ ਰੇਲਵੇ ਫਾਟਕ ਦੇ ਨਾਲ ਹੀ ਉਨ੍ਹਾਂ ਦਾ ਘਰ ਹੈ ਅਤੇ ਗੰਦਾ ਪਾਣੀ ਭਰਨ ਕਾਰਨ ਉਨ੍ਹਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ। ਹਰ ਸਮੇਂ ਬਦਬੂ ਫੈਲੀ ਰਹਿੰਦੀ ਹੈ ਅਤੇ ਬਰਸਾਤ ਦੇ ਮੌਸਮ ਵਿਚ ਬਿਮਾਰੀਆਂ ਦਾ ਖਤਰਾ ਹੋਰ ਵੀ ਵੱਧ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਦੀ ਪੰਚਾਇਤ ਵਲੋਂ ਇਸ ਸਮੱਸਿਆ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਨਿਕਾਸੀ ਨਾ ਕਰਵਾਈ ਗਈ ਤਾਂ ਡੀ.ਸੀ. ਦਫ਼ਤਰ ਅੱਗੇ ਧਰਨਾ ਦੇਣ ਦੇ ਨਾਲ-ਨਾਲ ਰੇਲਵੇ ਫਾਟਕ ਨੇੜੇ ਰਸਤਾ ਵੀ ਜਾਮ ਕੀਤਾ ਜਾਵੇਗਾ। ਖਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਦੀ ਪੰਚਾਇਤ ਵਲੋਂ ਕਦੇ ਵੀ ਪਿੰਡ ਦੀ ਸਫ਼ਾਈ ਨਹੀਂ ਕਰਵਾਈ ਗਈ। ਰੇਲਵੇ ਫਾਟਕ ਨੇੜੇ ਬੰਦ ਪਏ ਨਾਲੇ ਦੀ ਵੀ ਕਦੇ ਸਫ਼ਾਈ ਨਹੀਂ ਹੋਈ, ਜਿਸ ਕਾਰਨ ਨਾਲਾ ਜਾਮ ਹੋ ਗਿਆ ਅਤੇ ਗੰਦਾ ਪਾਣੀ ਸੜਕ ਉੱਤੇ ਆ ਕੇ ਟੋਭੇ ਦਾ ਰੂਪ ਧਾਰ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਅਪੀਲ ਕੀਤੀ ਕਿ ਪਿੰਡ ਕੋਟਲਾ ਨਿਹੰਗ ਦੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਇਆ ਜਾਵੇ।ਇਸ ਮੌਕੇ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ, ਖਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਦੇ ਪ੍ਰਧਾਨ ਗੁਰਦੀਪ ਸਿੰਘ, ਪੰਚ ਮਲਕੀਤ ਕੌਰ, ਮੰਗਲ ਸਿੰਘ, ਨੰਬਰਦਾਰ ਮਲਕੀਤ ਸਿੰਘ, ਪੰਚ ਐਡਵੋਕੇਟ ਬਰਿੰਦਰ ਸਿੰਘ, ਜਗਪਾਲ ਸਿੰਘ, ਤਰਲੋਚਨ ਸਿੰਘ, ਗੁਰਦੀਪ ਸਿੰਘ, ਸਿਕੰਦਰ ਸਿੰਘ, ਰੁਪਿੰਦਰ ਸਿੰਘ ਲਾਲੀ, ਨਰਿੰਦਰ ਸਿੰਘ ਨਿੱਕੂ, ਬਿਕਰਮ ਸਿੰਘ ਲਾਲੀ, ਸੁਰਮੁੱਖ ਸਿੰਘ, ਸਾਬਕਾ ਪੰਚ ਸਰਬਣ ਸਿੰਘ, ਹਰਦੇਵ ਸਿੰਘ, ਹਰਪ੍ਰੀਤ ਸਿੰਘ ਹਨੀ, ਸੱਜਣ ਸਿੰਘ, ਲਖਵੀਰ ਸਿੰਘ ਨਿੱਕੂ, ਪੰਚ ਸੰਜੀਵ ਕੁਮਾਰ, ਹਰਬੰਸ ਸਿੰਘ ਬੰਸਾ, ਸਰਬਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ। ਪਿੰਡ ਦੇ ਸਰਪੰਚ ਨੇ ਕਿਹਾ ਕਿ ਅਸੀ ਨਾਲੇ ਦੀ ਸਫ਼ਾਈ ਪਹਿਲਾਂ ਕਰਾ ਦਿੱਤੀ ਸੀ, ਪਰੰਤੂ ਹੁਣ ਨਾਲਿਆਂ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਸੁੱਟਣ ਨਾਲ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੁੰਦੀ ਹੈ, ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਨਾਲੇ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਨਾ ਸੁੱਟਣ ਦੀ ਅਪੀਲ ਕੀਤੀ। ਅਤੇ ਹੁਣ ਦੁਬਾਰਾ ਨਾਲੇ ਦੀ ਸਫ਼ਾਈ ਕਰਵਾ ਦਿੱਤੀ ਜਾਵੇਗੀ।
ਪਿੰਡ ਸਹੇੜੀ ਨਿਵਾਸੀ ਦੀ ਰੇਲ ਦੀ ਲਪੇਟ ’ਚ ਆਉਣ ਨਾਲ ਮੌਤ
ਮੋਰਿੰਡਾ, 8 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ-ਕੁਰਾਲੀ ਰੇਲਵੇ ਟਰੈਕ ’ਤੇ ਪਿੰਡ ਰੰਗੀਆਂ ਨੇੜੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਇੱਕ ਵਿਅਕਤੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਪਨਗਰ ਚੌਂਕੀ ਇੰਚਾਰਜ ਐੱਸ.ਆਈ. ਸੁਗਰੀਵ ਚੰਦ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਪ੍ਰੀਤਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸਹੇੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸੇ ਬਿਮਾਰੀ ਤੋਂ ਪੀੜ੍ਹਤ ਸੀ। ਰੇਲਵੇ ਪੁਲਿਸ ਵਲੋਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੈਲੂਨ ਵਾਲੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ’ਤੇ 3 ਕੌਂਸਲਰਾਂ ਨਾਲ ਜਿੱਤੀ ‘ਆਪ’ ਦਾ ਕਬਜ਼ਾ
Ad Position 24
No active advertisement