ਪੁਰਖਾਲੀ, 8 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਏ.ਐੱਸ.ਆਈ. ਬੂਟਾ ਸਿੰਘ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ‘’ਡੀ.ਜੀ.ਪੀ. ਕਮਾਂਡੇਸ਼ਨ ਡਿਸਕ’’ ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਉਨ੍ਹਾਂ ਚੌਕੀ ਇੰਚਾਰਜ ਬੂਟਾ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ, ਤੇ ਕਿਹਾ ਕਿ ਅਜਿਹੇ ਮੁਲਾਜ਼ਮ ਦੂਜੇ ਮੁਲਾਜ਼ਮਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੇ ਹਨ। ਏ.ਐਸ.ਆਈ. ਬੂਟਾ ਸਿੰਘ ਨੂੰ ‘’ਡੀ.ਜੀ.ਪੀ. ਕਮਾਂਡੇਸ਼ਨ ਡਿਸਕ’’ ਨਾਲ ਸਨਮਾਨਿਤ ਕਰਨ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਬੂਟਾ ਸਿੰਘ ਨੂੰ ਵਧਾਈ ਦਿੱਤੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।