ਮੋਰਿੰਡਾ, 9 ਜੁਲਾਈ (ਤਰਲੋਚਨ ਸਿੰਘ ਕੰਗ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਤਿ ਨਜ਼ਦੀਕੀ ਰਹਿ ਚੁੱਕੇ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਭਿਚਰਾ ਨੇ ਦੱਸਿਆ ਕਿ ਉਹ ਤਿੰਨ ਪੀੜੀਆਂ ਤੋਂਟਕਸਾਲੀ ਕਾਂਗਰਸੀ ਸਨ ਪਰ ਹੁਣ ਕੁੱਝ ਘਰੇਲੂ ਮਜ਼ਬੂਰੀਆਂ ਕਾਰਨ ਉਹਨਾਂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਇਲਾਵਾ ਕਾਂਗਰਸ ਵਲੋਂ ਨਿਵਾਜੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਦੱਸਿਆ ਕਿ ਉਹਨਾਂ ਦਾ ਅੱਜ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਕੋਈ ਲੈਣਾ ਦੇਣਾ ਨਹੀਂ ਰਿਹਾ ਤੇ ਨਾ ਹੀ ਉਹ ਕਾਂਗਰਸ ਪਾਰਟੀ ਦੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਲੈਣਗੇ। 09ਆਰਪੀਆਰ39 ਰੁਪਿੰਦਰ ਸਿੰਘ ਭਿਚਰਾ