02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 10-07-2026
ਸ੍ਰੀ ਚਮਕੌਰ ਸਾਹਿਬ, 9 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਸੂਬਾ ਪ੍ਰਧਾਨ ਡਾ: ਐੱਨ. ਕੇ. ਕਲਸੀ ਦੇ ਨਾਲ ਸ਼ਿਆਮ ਲਾਲ ਸ਼ਰਮਾ ਪ੍ਰਧਾਨ ਸਿਵਲ ਸਕੱਤਰੇਤ ਰਿਟਾਇਰਡ ਅਫ਼ਸਰ ਐਸੋਸੀਏਸ਼ਨ ਚੰਡੀਗੜ੍ਹ ਅਤੇ ਗੁਰਬਖਸ਼ ਸਿੰਘ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ ਵਿੱਤੀ ਕਮਿਸ਼ਨਰ ਸਕਤਰੇਤ ਪੰਜਾਬ ਚੰਡੀਗੜ੍ਹ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਡਾ: ਐੱਨ. ਕੇ. ਕਲਸੀ ਨੇ ਜਥੇਬੰਦੀ ਦੀ ਸ੍ਰੀ ਚਮਕੌਰ ਸਾਹਿਬ ਇਕਾਈ ਦੀ ਪਹਿਲੀ ਡਾਇਰੈਕਟਰੀ 2026 ਨੂੰ ਰਲੀਜ ਕੀਤਾ ਗਿਆ, ਜਿਸ ਵਿਚ ਸੰਸਥਾਂ ਦੇ ਸਮੂਹ ਮੈਂਬਰਾਂ/ਅਹੁਦੇਦਾਰਾਂ ਦੇ ਨਾਂਅ, ਸੰਸਥਾਂ ਦੀਆਂ ਗਤੀਵਿਧੀਆਂ ਆਦਿ ਦਰਜ ਹਨ। ਸੂਬਾ ਪ੍ਰਧਾਨ ਡਾ: ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰਾਂ ਅੱਜ ਮੁਲਾਜਮਾਂ/ਪੈਨਸ਼ਨਰਾਂ ਦੇ ਹੱਕਾਂ ਵਿਚ ਨਾ ਜਾ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਖਿਲਾਫ਼ ਜਾ ਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਹਮੇਸ਼ਾ ਧੱਕਾ ਕਰਦੀਆਂ ਆ ਰਹੀਆਂ ਹਨ, ਪਰ ਮੁਲਾਜਮ/ਪੈਨਸ਼ਨਰ ਜਥੇਬੰਦੀਆਂ ਵਲੋਂ ਕੀਤੇ ਜਾਦੇਂ ਸੰਘਰਸ ਅੱਗੇ ਸਰਕਾਰਾਂ ਨੂੰ ਝੁਕਣਾ ਪਿਆ। ਮੀਟਿੰਗ ਦੌਰਾਨ ਜਥੇਬੰਧੀ ਵਲੋਂ ਬਲਾਕ ਪੱਧਰ ਤੇ ਸਰਕਾਰੀ ਸਕੂਲਾਂ ਦੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਜਮਾਤਾਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਅੰਤ ਵਿਚ ਪ੍ਰਧਾਨ ਧਰਮਪਾਲ ਸੌਖਲ ਨੇ ਆਏ ਮਹਿਮਾਨਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਬੱਚਿਆਂ ਨੂੰ ਭਵਿੱਖ ਲਈ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪਵਨ ਕੁਮਾਰ, ਗੁਰਦਿਆਲ ਸਿੰਘ, ਨੌਹਰੀਆ ਸਿੰਘ, ਮਲਕੀਤ ਸਿੰਘ, ਕੈਪਟਨ ਹਰਪਾਲ ਸਿੰਘ, ਕੈਪਟਨ ਗੁਰਦੇਵ ਸਿੰਘ, ਦਰਸ਼ਨ ਵਰਮਾ, ਸੁਰਜੀਤ ਸਿੰਘ, ਰਾਮ ਸਿੰਘ, ਸੁਰਿੰਦਰਜੀਤ ਵਰਮਾ, ਪਰਗਟ ਸਿੰਘ ਰੌਲੂਮਾਜਰਾ, ਹਰਚੰਦ ਸਿੰਘ ਜਗਤਪੁਰ, ਭਾਗ ਸਿੰਘ ਮਕੜੋਨਾ, ਬਾਰਾ ਸਿੰਘ ਕੰਗ , ਕਿਸ਼ੋਰ ਸਿੰਘ, ਮਨਜੀਤ ਕੌਰ, ਸ਼ਾਮ ਲਾਲ, ਅਮਰਜੀਤ ਸਿੰਘ ਕੰਗ, ਡਾ: ਰਵਿੰਦਰਜੀਤ ਸਿੰਘ, ਮਾਨ ਸਿੰਘ, ਪਰਮਜੀਤ ਕੌਰ ਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼: ਸ੍ਰੀਮਤੀ ਕੁਲਦੀਪ ਕੌਰ ਬੈਂਸ ਅਗਲੀ ਖ਼ਬਰ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ
Ad Position 24
No active advertisement