02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 10-07-2026
ਨੰਗਲ, 9 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਇੱਥੇ ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਕਮੇਟੀ ਰੋਪੜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਾ ਦੀ ਪ੍ਰਧਾਨਗੀ ਹੇਠ ਭੜੋਲੀਆਂ ਭਵਨ ’ਚ ਹੋਈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਬੀਬੀ ਸੁਭਾਸ਼ ਮੱਟੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅੰਦਰ ਇਸਤਰੀਆਂ ਉਤੇ ਲਗਾਤਾਰ ਹਮਲੇ ਤੇਜ਼ ਹੁੰਦੇ ਜਾ ਰਹੇ ਹਨ। ਇੱਥੋਂ ਤੱਕ ਕਿ ਛੋਟੇ ਛੋਟੇ ਬੱਚਿਆਂ ਨੂੰ ਵੀ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਲਗਾਤਾਰ ਫਿਰਕਾ ਪ੍ਰਸਤੀ ਫੇਲਾ ਰਹੀ ਹੈ ਤੇ ਘੱਟ ਗਿਣਤੀ ਲੋਕਾਂ ਤੇ ਹਮਲੇ ਤੇਜ ਕਰ ਰਹੀ ਹੈ। ਅੱਜ ਲੋਕਾਂ ਨੂੰ ਦੇਸ਼ ਦੀਆਂ ਮਾਣਯੋਗ ਅਦਾਲਤਾਂ ਵਿਚ ਵੀ ਇਨਸਾਫ ਨਹੀਂ ਮਿਲ ਰਿਹਾ। ਬੀਬੀ ਸੁਭਾਸ਼ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ। ਉਹਨਾਂ ਨੇ ਇਸਤਰੀਆਂ ਨੂੰ ਸੱਦਾ ਦਿੱਤਾ ਕਿ ਉਹ ਲਾਮਬੰਦ ਹੋ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਕਿਹਾ ਇਹ ਜਨਵਾਦੀ ਇਸਤਰੀ ਸਭਾ ਵਲੋਂ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ। ਉਨ੍ਹਾਂ ਨੇ ਦੱਸਿਆ ਕਿ ਜਨਵਾਦੀ ਇਸਤਰੀ ਸਭਾ ਵਲੋਂ 21 ਜੁਲਾਈ ਤੋਂ ਜੰਤਰ ਮੰਤਰ ਤੇ ਲਗਾਤਾਰ ਧਰਨਾ ਮਾਰਿਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਤੋਂ ਇਸਤਰੀਆਂ ਦਾ ਜਥਾ 13 ਅਗਸਤ ਨੂੰ ਸ਼ਾਮਲ ਹੋਵੇਗਾ, ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਔਰਤਾਂ ਨੂੰ 33 ਫੀਸਦੀ ਰਿਜ਼ਰਵੇਸ਼ਨ ਦਿਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਕੱਤਰ ਪ੍ਰੀਤੀ ਪ੍ਰਿਆ, ਨੀਤੂ ਮਾਧਰੀ, ਮਾਇਆ, ਸ਼ਕਤੀ, ਰੰਜੂ ਸ਼ਰਮਾ, ਰਣਜੀਤ ਕੌਰ, ਮੀਨਾ, ਮਮਤਾ, ਰੂਬੀ, ਕਾਂਤਾ ਵੀ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਕਾਹਨਪੁਰ ਖੂਹੀ ਤੋਂ ਬਾਥੜੀ ਸੜਕ ਨਿਰਮਾਣ ਕਾਰਜ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ ਅਗਲੀ ਖ਼ਬਰ ਸਾਬਕਾ ਸਪੀਕਰ ਨੇ ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਨੂੰ ਕੋਰਮ ਪੂਰਾ ਨਾ ਹੋਣ ਕਰਕੇ ਐਲਾਨਿਆ ਗ਼ੈਰ-ਕਾਨੂੰਨੀ
Ad Position 24
No active advertisement