05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਵਿਧਾਇਕ ਐਡਵੋਕੇਟ ਚੱਢਾ ਲਗਾਤਾਰ ਸਰਕਾਰ ਦੇ ਧਿਆਨ ’ਚ ਲਿਆ ਰਹੇ ਹਨ- ਰਾਜੂ ਸਤਿਆਲ

Ad Position 21
No active advertisement
ਅਜੀਤ ਡੈਸਕ 11-07-2026
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਨਗਰ ਕੌਂਸਲ ਵਿਚ ਹੜਤਾਲ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਹੜਤਾਲ ਦੌਰਾਨ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਸੀ, ਜਦਕਿ ਬਾਕੀ ਮੰਗਾਂ ਨੂੰ ਵੀ ਸਿਧਾਂਤਕ ਤੌਰ ‘ਤੇ ਮੰਨ ਲਿਆ ਗਿਆ ਹੈ। ਪੰਜਾਬ ਭਰ ਦੇ ਕੰਟਰੈਕਟ ਕਰਮਚਾਰੀਆਂ ਦਾ ਡਾਟਾ ਗੂਗਲ ਸ਼ੀਟ ਰਾਹੀਂ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਡਾਟਾ ਮਿਲਣ ਤੋਂ ਬਾਅਦ ਸਰਕਾਰ ਨੋਟੀਫ਼ਿਕੇਸ਼ਨ ਸਬੰਧੀ ਫ਼ੈਸਲਾ ਲਵੇਗੀ। ਰਾਜੂ ਸਤਿਆਲ ਨੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੇ ਭੱਟੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਾਜ਼ਾਰਾਂ ਦੀ ਸਫ਼ਾਈ ਬਹੁਤ ਜ਼ਰੂਰੀ ਹੈ, ਕਿਉਂਕਿ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ। ਉਨ੍ਹਾਂ ਬਾਜ਼ਾਰਾਂ ਦੀ ਸਫ਼ਾਈ ਲਈ ਸਹਿਯੋਗ ਦੀ ਅਪੀਲ ਕੀਤੀ। ਅਜੇ ਭੱਟੀ ਨੇ ਭਰੋਸਾ ਦਿੱਤਾ ਕਿ ਇਸ ਮਸਲੇ ਦਾ ਜਲਦੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਾਜੂ ਸਤਿਆਲ ਨੇ ਹੜਤਾਲੀ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਸਾਰਥਿਕ ਹੱਲ ਕੱਢੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਕੌਂਸਲਰ ਅਵਤਾਰ ਸਿੰਘ ਆੜ੍ਹਤੀ, ਸੰਗਾਂ ਬੜੀ ਹਵੇਲੀ, ਪਰਵਿੰਦਰਪਾਲ ਸਿੰਘ ਬਿੰਟਾ, ਬਨਵਾਰੀ ਲਾਲ, ਸੰਜੀਵ ਕੁਮਾਰ, ਕੌਂਸਲਰ ਸੁਖਜਿੰਦਰ ਸਿੰਘ ਫ਼ੌਜੀ ਤੇ ਗੁਰਵਿੰਦਰ ਸਿੰਘ ਜੱਗੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਜੇ ਘਰ ਨਾ ਜਿੱਤਿਆ, ਤਾਂ ਜੱਗ ਕੀ ਜਿੱਤਣਾ’ ਮੋਰਿੰਡਾ ਦੀ ਸਿਆਸਤ ਨੇ ਚੰਨੀ ਧੜੇ ਅੱਗੇ ਖੜ੍ਹੇ ਕੀਤੇ ਨਵੇਂ ਸਵਾਲ ਅਗਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ
Ad Position 24
No active advertisement