05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਫ਼ਾਈ ਸੇਵਕਾਂ ਨਾਲ ‘ਆਪ’ ਸਰਕਾਰ ਨੇ ਕੀਤਾ ਧੋਖਾ, ਕੀਤੇ ਵਾਅਦੇ ਤੁਰੰਤ ਪੂਰੇ ਕਰੇ-ਸੰਜੇ ਵਰਮਾ

Ad Position 21
No active advertisement
ਅਜੀਤ ਡੈਸਕ 11-07-2026
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਨਗਰ ਕੌਂਸਲ ਦੇ ਕੱਚੇ ਅਤੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਪੂਰਾ ਨਾ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਜਲਦੀ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਚੋਣਾਂ ਮਗਰੋਂ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ। ਇਸ ਕਾਰਨ ਸਫ਼ਾਈ ਸੇਵਕਾਂ ਨੂੰ ਮੁੜ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਰੋਪੜ ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ। ਬਰਸਾਤ ਦੇ ਮੌਸਮ ਵਿਚ ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਸੰਜੇ ਵਰਮਾ ਨੇ ਕਿਹਾ ਕਿ ਜਦੋਂ ਉਹ ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਨੇ ਸਫ਼ਾਈ ਸੇਵਕਾਂ ਦੇ ਹੱਕ ਵਿਚ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਸੀ, ਪਰ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਸਮਰਥਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ, ਸੇਵਾਵਾਂ ਰੈਗੂਲਰ ਕੀਤੀਆਂ ਜਾਣ ਅਤੇ ਰੋਪੜ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਜਲਦੀ ਬਹਾਲ ਕੀਤਾ ਜਾਵੇ।।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਮੁਹਿੰਮ ਤਹਿਤ 11 ਅਤੇ 12 ਨੂੰ-ਡੀ.ਸੀ. ਅਗਲੀ ਖ਼ਬਰ ‘ਜੇ ਘਰ ਨਾ ਜਿੱਤਿਆ, ਤਾਂ ਜੱਗ ਕੀ ਜਿੱਤਣਾ’ ਮੋਰਿੰਡਾ ਦੀ ਸਿਆਸਤ ਨੇ ਚੰਨੀ ਧੜੇ ਅੱਗੇ ਖੜ੍ਹੇ ਕੀਤੇ ਨਵੇਂ ਸਵਾਲ
Ad Position 24
No active advertisement