03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਿਵਲ ਸਰਜਨ ਨੇ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਦੀ ਕੀਤੀ ਸਮੀਖਿਆ

Ad Position 21
No active advertisement
ਅਜੀਤ ਡੈਸਕ 11-07-2026
ਰੂਪਨਗਰ, 10 ਜੁਲਾਈ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਧੀਨ ਮਿਸ਼ਨ ਏਡਜ਼ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਅਤੇ ਇਲਾਜ ਲਈ ਨਿਰਧਾਰਿਤ 95-95-99 ਟੀਚਿਆਂ ਦੀ ਪ੍ਰਾਪਤੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਡਾ. ਰਮਨ ਗੁਪਤਾ ਨੇ ਦੱਸਿਆ ਕਿ 95 ਫ਼ੀਸਦੀ ਲੋਕਾਂ ਨੂੰ ਆਪਣੇ ਐਚ.ਆਈ.ਵੀ. ਸਟੇਟਸ ਦੀ ਜਾਣਕਾਰੀ, 95 ਫ਼ੀਸਦੀ ਐਚ.ਆਈ.ਵੀ. ਪਾਜ਼ੇਟਿਵ ਮਰੀਜ਼ਾਂ ਨੂੰ ਏ.ਆਰ.ਟੀ. ਇਲਾਜ ਅਤੇ 99 ਫ਼ੀਸਦੀ ਮਰੀਜ਼ਾਂ ਦਾ ਵਾਇਰਲ ਲੋਡ ਕੰਟਰੋਲ ਵਿਚ ਲਿਆਉਣਾ ਇਸ ਮੁਹਿੰਮ ਦਾ ਮੁੱਖ ਟੀਚਾ ਹੈ। ਉਨ੍ਹਾਂ 1 ਦਸੰਬਰ 2026 ਤੱਕ ਟੀਚੇ ਹਾਸਲ ਕਰਨ ਲਈ ਜਾਗਰੂਕਤਾ ਮੁਹਿੰਮਾਂ ਅਤੇ ਸੈਮੀਨਾਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਡਾ.ਹਰਲੀਨ ਕੌਰ, ਡਾ. ਕਵਲ ਕੌਰ, ਡਾ. ਯਾਦਵਿੰਦਰ, ਜਸਪ੍ਰੀਤ ਸਿੰਘ, ਡਾ.ਪਰਮਵੀਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਨਰ ਵ੍ਹੀਲ ਕਲੱਬ ਰੂਪਨਗਰ ਦੀ ਨਵੀਂ ਟੀਮ ਨੇ ਸੰਭਾਲਿਆ ਅਹੁਦਾ ਕੁਸੁਮ ਸ਼ਰਮਾ ਬਣੇ ਪ੍ਰਧਾਨ, ਆਸ਼ਿਮਾ ਅਗਰਵ... ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ
Ad Position 24
No active advertisement