ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਚੋਰ ਨੂੰ ਰੰਗੇ ਹੱਥੀਂ ਕਾਬੂ ਕਰਕੇ ਨੂਰਪੁਰ ਬੇਦੀ ਪੁਲਿਸ ਹਵਾਲੇ ਕੀਤਾ

Ad Position 21
No active advertisement
ਅਜੀਤ ਡੈਸਕ 12-07-2026
ਨੂਰਪੁਰ ਬੇਦੀ, 11 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੀ ਅੱਧੀ ਰਾਤ ਨੂੰ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਰਾਹੁਲ ਸ਼ਰਮਾ ਨੇ ਆਪਣੇ ਨੂਰਪੁਰ ਬੇਦੀ ਸਥਿਤ ਨਿਰਮਾਣ ਅਧੀਨ ਮਕਾਨ’ਚ ਦਾਖਲ ਹੋਏ ਦੋ ਚੋਰਾਂ ’ਚੋਂ ਇੱਕ ਨੂੰ ਕਾਬੂ ਕਰਕੇ ਸਥਾਨਿਕ ਪੁਲਿਸ ਹਵਾਲੇ ਕਰ ਕੀਤਾ। ਜਦਕਿ ਦੂਸਰਾ ਚਕਮਾ ਦੇ ਕੇ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪਿਛਲੇ ਸਮੇਂ ਤੋਂ ਨੂਰਪੁਰ ਬੇਦੀ ਇਲਾਕੇ ਵਿਚ ਨਿਰਮਾਣ ਅਧੀਨ ਮਕਾਨਾਂ ਨੂੰ ਚੋਰਾਂ ਵਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਚੋਰਾਂ ਵਲੋਂ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਰਾਹੁਲ ਸ਼ਰਮਾ ਦੇ ਮਕਾਨ ਨਜ਼ਦੀਕ ਤੇ ਇੱਕ ਹੋਰ ਪਿੰਡ ਸਹਿਤ ਦੋ ਨਿਰਮਾਣ ਅਧੀਨ ਮਕਾਨਾਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਬੀਤੀ ਰਾਤ ਕਰੀਬ 2 ਵਜੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਰਾਹੁਲ ਸ਼ਰਮਾ, ਜੋ ਕਿ ਨੂਰਪੁਰ ਬੇਦੀ ਵਿਖੇ ਆਪਣੇ ਘਰ ਆਏ। ਜਦੋਂ ਉਹ ਆਪਣੀ ਗੱਡੀ ਖੜ੍ਹੀ ਕਰਨ ਲਈ ਨਵੇਂ ਬਣ ਰਹੇ ਮਕਾਨ ਕੋਲ ਪਹੁੰਚੇ ਤਾਂ ਉਨ੍ਹਾਂ ਆਪਣੀ ਕੋਠੀ ਵਿਚੋਂ 2 ਨੌਜਵਾਨਾਂ ਨੂੰ ਬਾਹਰ ਨਿਕਲਦੇ ਦੇਖਿਆ। ਉਨ੍ਹਾਂ ਤੁਰੰਤ 1 ਨੌਜਵਾਨ ਨੂੰ ਕਾਬੂ ਕਰ ਲਿਆ, ਜਦਕਿ ਦੂਸਰਾ ਮੌਕੇ ਤੋਂ ਫ਼ਰਾਰ ਹੋ ਗਿਆ। ਉਪਰੰਤ ਰਾਹੁਲ ਸ਼ਰਮਾ ਨੇ ਕਾਬੂ ਕੀਤੇ ਨੌਜਵਾਨ ਨੂੰ ਨੂਰਪੁਰ ਬੇਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਥਾਣਾ ਮੁਖੀ ਨੂਰਪੁਰ ਬੇਦੀ ਗੁਰਮੁਖ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਆਰ.ਬੀ.ਐਮ. ਸਕੂਲ ਵਿਖੇ ‘ਲਿੰਗਕ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਵਰਕਸ਼ਾਪ ਅਗਲੀ ਖ਼ਬਰ ਏ.ਐਸ.ਆਈ. ਹਰਜੀਤ ਸਿੰਘ ਮੂਸਾਪੁਰ ਨੂੰ ਸਦਮਾ, ਭੈਣ ਦਾ ਦਿਹਾਂਤ
Ad Position 24
No active advertisement