ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਦਿਨੇਸ਼ ਚੱਢਾ

Ad Position 21
No active advertisement
ਅਜੀਤ ਡੈਸਕ 13-07-2026
ਘਨੌਲੀ, 12 ਜੁਲਾਈ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਲੋਹਗੜ ਫਿੱਡੇ ਵਿਖੇ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਿੰਡਾਂ ਅਤੇ ਸ਼ਹਿਰਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ, ਸਿੱਖਿਆ ਅਤੇ ਸਿਹਤ ਸਮੇਤ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਬਣਨ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਸਮਾਗਮਾਂ ਲਈ ਸੁਵਿਧਾਜਨਕ ਸਥਾਨ ਉਪਲਬਧ ਹੋਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗਰਾਂਟ ਪਿੰਡ ਦੇ ਵਿਕਾਸ ਲਈ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਤਜਿੰਦਰ ਸਿੰਘ ਸੋਨੀ, ਸਰਪੰਚ ਸੁਖਜਿੰਦਰ ਸਿੰਘ ਜੌਹਲ, ਮਹਿਮਾ ਸਿੰਘ, ਚੰਦਰ ਸ਼ੇਖਰ, ਕੁਲਵੰਤ ਕੌਰ, ਸੁਰਿੰਦਰ ਕੌਰ, ਜਸਵਿੰਦਰ ਕੌਰ, ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੇ ਨਵੇਂ ਬਣੇ ਪ੍ਰਧਾਨ ਜਗਪਾਲ ਸਿੰਘ ਜੌਲੀ ਵਲੋਂ ਸਾਥੀਆਂ ਸਮੇਤ ਧੰਨਵਾਦੀ ਦੌਰਾ ਅਗਲੀ ਖ਼ਬਰ ਕਿਰਤੀ ਵਰਗ ਦੀਆਂ ਮੁਸ਼ਕਲਾਂ ਦਾ ਹੱਲ ਜਥੇਬੰਦੀ ਤੇ ਵਿਗਿਆਨਕ ਢੰਗ ਨਾਲ ਸੰਘਰਸ਼ ਲੜ ਕੇ ਹੀ ਸੰਭਵ-ਕਾ. ਮਹਾਂ ਸਿੰਘ ਰੋੜੀ
Ad Position 24
No active advertisement