ਮੋਰਿੰਡਾ, 12 ਜੁਲਾਈ (ਪ੍ਰਿਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੇ ਨਵੇਂ ਬਣੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਤੇ ਦਲਜੀਤ ਕੌਰ ਸੈਣੀ ਵਲੋਂ ਆਪਣੇ ਸਮਰਥਕਾਂ ਸਮੇਤ ਧੰਨਵਾਦੀ ਦੌਰਾ ਦੌਰਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਤੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਬੱਲਾਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚੋਂ ਹੁੰਦੇ ਹੋਏ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਤੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਸੈਣੀ ਸਮੇਤ ਹਾਜ਼ਰ ਕੌਂਸਲਰਾਂ ਤੇ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਨਵੇਂ ਬਣੇ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਹਿਰ ਦੀ ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਉਹ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸ਼ਹਿਰ ਦੇ ਸਾਰੇ ਵਾਰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਸਾਰੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਹਿਯੋਗ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਸੋਹੀ ਚੇਅਰਮੈਨ ਸ਼ੂਗਰ ਮਿੱਲ ਮੋਰਿੰਡਾ, ਜਗਦੇਵ ਸਿੰਘ ਭਟੋਆ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਹਰਪ੍ਰੀਤ ਸਿੰਘ ਭੰਡਾਰੀ ਮੀਤ ਪ੍ਰਧਾਨ ਨਗਰ ਕੌਂਸਲ ਘੜੂੰਆਂ, ਕੌਂਸਲਰ ਹਰਜੀਤ ਸਿੰਘ ਸੋਢੀ, ਅੰਮ੍ਰਿਤਪਾਲ ਸਿੰਘ ਖੱਟੜਾ, ਰਜਿੰਦਰ ਕੌਰ ਭੰਗੂ, ਮਹਿੰਦਰ ਸਿੰਘ, ਸਾਬਕਾ ਕੌਂਸਲਰ ਸੰਦੀਪ ਕੁਮਾਰ ਸੋਨੂੰ, ਜਗਵਿੰਦਰ ਸਿੰਘ ਪੰਮੀ, ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭੂਰਾ ਸ੍ਰੀ ਚਮਕੌਰ ਸਾਹਿਬ, ਰੁਪਿੰਦਰ ਸਿੰਘ ਭਿਚਰਾ ਨੰਬਰਦਾਰ, ਯੂਥ ਅਕਾਲੀ ਦਲ ਦੇ ਆਗੂ ਅਮਰਿੰਦਰ ਸਿੰਘ ਹੈਲੀ, ਮਨਦੀਪ ਸਿੰਘ ਸੈਣੀ, ਕੁਲਦੀਪ ਸਿੰਘ ਮੜੌਲੀ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਕੌਂਸਲਰ ਕਾਲਾ, ਪਰਮਿੰਦਰ ਸਿੰਘ ਸੋਨੂੰ ਖੁਰਲ, ਰਾਜਕੁਮਾਰ ਦਸੌੜ, ਐਡਵੋਕੇਟ ਗੁਰਦਿੱਤ ਸਿੰਘ ਛਿੱਬਰ, ਐਡਵੋਕੇਟ ਕੋਮਲ ਪ੍ਰੀਤ ਛਿੱਬਰ, ਐਡਵੋਕੇਟ ਅਮਨਪ੍ਰੀਤ ਸਿੰਘ ਛਿੱਬਰ, ਹਰਜੀਤ ਸਿੰਘ ਸੱਲ, ਗੁਰਿੰਦਰ ਸਿੰਘ ਗੋਗੀ ਤੇ ਸੁਖਦੀਪ ਸਿੰਘ ਭੰਗੂ ਆਦਿ ਹਾਜ਼ਰ ਸਨ।