ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡੀ. ਸੀ. ਨੇ ਸ੍ਰੀ ਅਨੰਦਪੁਰ ਸਾਹਿਬ ਟੈਂਟ ਸਿਟੀ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 14-07-2026
ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਗੰਮਪੁਰ ਵਿਖੇ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਥਾਪਿਤ ਕੀਤੀ ਗਈ ਆਧੁਨਿਕ ਟੈਂਟ ਸਿਟੀ ’ਚ ਅੱਗ ਲੱਗਣ ਦੀ ਵਾਪਰੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਘਟਨਾ ਵਾਲੇ ਸਥਾਨ ’ਤੇ ਪੁੱਜ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਾਦਸੇ ਦੇ ਕਾਰਨਾਂ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕਰਕੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਅੱਗ ਲੱਗਣ ਦੇ ਸੰਭਾਵਿਤ ਕਾਰਨਾਂ ਦੀ ਜਾਂਚ ਕਰਕੇ ਆਪਣੀ ਰਿਪੋਰਟ ਦੋ ਦਿਨਾਂ ’ਚ ਪੇਸ਼ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਟੈਂਟ ਸਿਟੀ ਨੇੜੇ ਫਾਇਰ ਟੈਂਡਰ ਪੱਕੇ ਤੌਰ ’ਤੇ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਸੁਖਪਾਲ ਸਿੰਘ ਐੱਸ. ਡੀ. ਐੱਮ., ਜਸ਼ਨਦੀਪ ਸਿੰਘ ਡੀ. ਐੱਸ. ਪੀ., ਅਨੰਦ ਸੈਣੀ ਐਕਸੀਅਨ ਪੀ.ਡਬਲਯੂ.ਡੀ., ਗੁਰਵਿੰਦਰ ਸਿੰਘ ਐੱਸ. ਡੀ. ਓ., ਰਜਿੰਦਰ ਸਿੰਘ ਐੱਸ. ਡੀ. ਓ. ਪਾਵਰਕਾਮ ਤੇ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, 4 ਦੇ ਚਲਾਨ ਅਗਲੀ ਖ਼ਬਰ ਬੀ. ਡੀ. ਪੀ. ਓ. ਦਫ਼ਤਰ ਮੂਹਰੇ ਨਰੇਗਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement