ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਾਂਝੇ ਮੋਰਚੇ ਦੀ 17 ਦੀ ਰੈਲੀ ’ਚ ਪੈਨਸ਼ਨਰਜ਼ ਐਸੋਈਏਸ਼ਨ ਵਲੋਂ ਸ਼ਾਮਿਲ ਹੋਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 14-07-2026
ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਕਰਨੈਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ:) ਪੰਜਾਬ ਰਾਜ ਪਾਵਰਕਾਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ, ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਰਾਕੇਸ਼ ਬਾਲੀ ਕਲਸੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਲਗਪਗ 4 ਦਰਜ਼ਨ ਸਾਥੀਆਂ ਨੇ ਹਿੱਸਾ ਲਿਆ। ਮੀਟਿੰਗ ’ਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਮਾਰੂ ਨੀਤੀਆਂ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ, ਜਿਸ ’ਚ ਸਮੂਹਿਕ ਤੌਰ ’ਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਪ੍ਰਤੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਇੱਕਕਰਤਾ ਸਾਥੀਆਂ ਨੂੰ ਸੰਬੋਧਨ ਕਰਦਿਆਂ ਬੁਲਾਰੇ ਸਾਥੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਜ ਨੂੰ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰਜ ’ਤੇ 60 ਫ਼ੀਸਦੀ ਬਣਦਾ ਡੀ.ਏ. ਜਾਰੀ ਕੀਤਾ ਜਾਵੇ। ਉਨ੍ਹ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਨੇ ਆਪਣੇ ਵਤੀਰੇ ਬਦਲਾਅ ਨਾਲ ਲਿਆਂਦਾ ਤਦ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ’ਚ ਸਾਥੀ ਧਰਮ ਚੰਦ ਗੋਹਲਣੀ, ਸਾਥੀ ਜਸਵਿੰਦਰ ਸਿੰਘ ਢੇਰ, ਜਗੀਰ ਸਿੰਘ ਰੌਲੀ, ਬਲਵੰਤ ਸਿੰਘ, ਸਾਥੀ ਕਰਨੈਲ ਸਿੰਘ, ਗੁਰਦਿਆਲ ਸਿੰਘ ਮਾਵੀ, ਪ੍ਰੇਮ ਕੁਮਾਰ ਸ਼ਰਮਾ ਨੇ ਇਸ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ 17 ਜੁਲਾਈ ਨੂੰ ਮੋਹਾਲੀ ਵਿਖੇ ਸਾਂਝੇ ਮੋਰਚੇ ਦੇ ਧਰਨੇ ’ਚ ਵੱਧ ਤੋਂ ਵੱਧ ਸਾਥੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਅਗਲੀ ਖ਼ਬਰ ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ
Ad Position 24
No active advertisement