ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਉਪ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਹਰੋਲੀ ਵਿਖੇ 50 ਬਿਸਤਰਿਆਂ ਵਾਲੀ ਇਮਾਰਤ ਦਾ ਰੱਖਿਆ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 14-07-2026
ਸੰਤੋਖਗੜ੍ਹ, 13 ਜੁਲਾਈ (ਧਰਮ ਪਾਲ)- ਉਪ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਮੁਕੇਸ਼ ਅਗਨੀਹੋਤਰੀ ਨੇ ਸਿਵਲ ਹਸਪਤਾਲ ਹਰੋਲੀ ਵਿਖੇ 50 ਬਿਸਤਰਿਆਂ ਵਾਲੀ ਇਕ ਵਾਧੂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨਾਂ ਕਿਹਾ ਕਿ ਲਗਭਗ 8.42 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਇਹ ਇਮਾਰਤ ਹਸਪਤਾਲ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਸਿਵਲ ਹਸਪਤਾਲ ਹਰੋਲੀ ਨੂੰ 100 ਬਿਸਤਰਿਆਂ ਵਾਲੀ ਸਹੂਲਤ ਵਿੱਚ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ ਤੇ ਇਹ ਇਮਾਰਤ ਵਾਧੂ 50 ਬਿਸਤਰਿਆਂ ਨੂੰ ਅਨੁਕੂਲ ਬਣਾਉਣ ਲਈ ਬਣਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਮੇਂ ਸਿਵਲ ਹਸਪਤਾਲ ਹਰੋਲੀ ਵਿਚ 11 ਡਾਕਟਰ ਸੇਵਾ ਨਿਭਾ ਰਹੇ ਹਨ ਅਤੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਹਰੋਲੀ ਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੇਤਰ ਵਿੱਚ ਇੱਕ ਈ.ਐੱਸ. ਆਈ. ਹਸਪਤਾਲ ਖੋਲ੍ਹਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਰਾਣਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਦੀਪ ਅਗਨੀਹੋਤਰੀ, ਜਲ ਪ੍ਰਬੰਧਨ ਬੋਰਡ ਦੇ ਮੈਂਬਰ ਪਵਨ ਠਾਕੁਰ, ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਂਬਰ ਅਸ਼ੋਕ ਠਾਕੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੇਵਲ ਸਿੰਘ, ਸੁਲਿੰਦਰ ਕੌਰ, ਜੋਤੀ ਬਾਲਾ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਮਨ ਠਾਕੁਰ, ਜ਼ਿਲ੍ਹਾ ਕਾਂਗਰਸ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਵਿਰਦੀ, ਕਾਂਗਰਸ ਪ੍ਰਧਾਨ ਸਤਿੰਦਰ ਮਾਨ, ਯੁਵਤੀ ਮਾਨ, ਵਿਨੋਦ ਬਿੱਟੂ, ਵਧੀਕ ਡਿਪਟੀ ਕਮਿਸ਼ਨਰ ਇਸ਼ਾਂਤ ਜਸਵਾਲ, ਚੀਫ਼ ਮੈਡੀਕਲ ਅਫ਼ਸਰ ਡਾ. ਐੱਸ. ਕੇ. ਵਰਮਾ, ਮੈਡੀਕਲ ਸੁਪਰਡੈਂਟ ਡਾ: ਸੰਜੇ ਮਨਕੋਟੀਆ, ਹਿਮਕੈਪ ਦੇ ਚੇਅਰਮੈਨ ਵਿਕਰਮਜੀਤ ਸਿੰਘ, ਪ੍ਰਮੋਦ ਕੁਮਾਰ, ਧਰਮ ਸਿੰਘ ਚੌਧਰੀ, ਜਸਪਾਲ ਜੱਸਾ, ਮਹਿਤਾਬ ਠਾਕੁਰ, ਸੁਭਦਰਾ ਚੌਧਰੀ, ਰਮਨ ਕੁਮਾਰੀ, ਸੁਰੇਖਾ ਰਾਣਾ, ਮਧੂ ਧੀਮਾਨ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਮੀਟਿੰਗ ਅਗਲੀ ਖ਼ਬਰ ਸ਼ਹੀਦ ਗੋਪਾਲ ਸਿੰਘ ਢੇਰ ਨੂੰ ਸ਼ਰਧਾਂਜਲੀਆਂ ਭੇਟ
Ad Position 24
No active advertisement