07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 15-07-2026
ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਹਟਾਉਣ ਅਤੇ ਇਸ ਮਾਮਲੇ ਨਾਲ ਸਬੰਧਤ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਦੀ ਅਗਵਾਈ ਹੇਠ ਪੁੱਜੇ ਵਫ਼ਦ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਸੰਘਰਸ਼ ਕੀਤਾ ਸੀ। ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ’ਤੇ ਬਣੀ ਫ਼ਿਲਮ ‘ਸਤਲੁਜ’ ਲੋਕਾਂ ਤੱਕ ਸੱਚਾਈ ਪਹੁੰਚਾਉਣ ਦਾ ਸਾਧਨ ਹੈ, ਇਸ ਲਈ ਇਸ ’ਤੇ ਲੱਗੀ ਪਾਬੰਦੀ ਤੁਰੰਤ ਹਟਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ਵਿਚ ਕਥਿਤ ਦੋਸ਼ੀ ਡੀ.ਐਸ.ਪੀ. ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ 1980 ਤੋਂ 1995 ਤੱਕ ਪੰਜਾਬ ਵਿਚ ਵਾਪਰੇ ਘਟਨਾਕ੍ਰਮ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ ਗਿਆ। ਇਸ ਧਰਨੇ ਅਤੇ ਮੰਗ ਪੱਤਰ ਮੁਹਿੰਮ ਨੂੰ ਇੰਟਰਨੈਸ਼ਨਲ ਪੰਥਕ ਦਲ, ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਪੰਥਕ ਆਜ਼ਾਦ ਗਰੁੱਪ ਵਲੋਂ ਵੀ ਸਮਰਥਨ ਦਿੱਤਾ ਗਿਆ।
ਇਸ ਮੌਕੇ ਹਰਬੰਸ ਸਿੰਘ ਕੰਧੋਲਾ (ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ), ਜਥੇਦਾਰ ਪ੍ਰੀਤਮ ਸਿੰਘ ਸੱਲੋ ਮਾਜਰਾ, ਮੇਜਰ ਸਿੰਘ ਮਾਂਗਟ, ਨਿਰਭੈ ਸਿੰਘ, ਬਾਬਾ ਹਰਦੀਪ ਸਿੰਘ, ਜਥੇਦਾਰ ਭਾਗ ਸਿੰਘ, ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਕੁੱਲਗੜ੍ਹਾ, ਪਰਮਿੰਦਰ ਸਿੰਘ ਭਿਓਰਾ, ਜਸਵੰਤ ਸਿੰਘ ਅਲੀਪੁਰ, ਪ੍ਰਿੰਸੀਪਲ ਮਹੇਰ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਕੰਗ, ਪਰਗਟ ਸਿੰਘ ਰੋਲੂ ਮਾਜਰਾ, ਗਿਆਨ ਸਿੰਘ ਘਨੌਲੀ, ਨਿਰਮਲ ਸਿੰਘ ਲੋਦੀਮਾਜਰਾ, ਸਵਰਨ ਸਿੰਘ ਸੈਣੀ, ਸੇਵਾ ਸਿੰਘ, ਗੁਰਦਰਸ਼ਨ ਸਿੰਘ, ਮਲਕੀਤ ਸਿੰਘ ਛੱਜਾ, ਗੁਰਚਰਨ ਸਿੰਘ ਸਤਿਆਲ, ਜੁਝਾਰ ਸਿੰਘ, ਮਾਸਟਰ ਜਗਮੇਲ ਸਿੰਘ, ਜਸਵਿੰਦਰ ਸਿੰਘ ਜੱਗੀ, ਬਚਿੱਤਰ ਸਿੰਘ ਚੱਕਲਾ ਸਮੇਤ ਵੱਡੀ ਗਿਣਤੀ ਵਿਚ ਪੰਥਕ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਦੀ ਕੋਸ਼ਿਸ਼ ਸਦਕਾ ਰੂਪਨਗਰ ਦੀ ਇਕ ਹੋਰ ਖੰਡਰ ਇਮਾਰਤ ਦੀ ਬਦਲੇਗੀ ਤਸਵੀਰ ਅਗਲੀ ਖ਼ਬਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਮੰਦਭਾਗੀ- ਮੋਹਨ ਸਿੰਘ ਡਾਲਾ
Ad Position 24
No active advertisement