06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪ੍ਰਧਾਨ ਮੰਤਰੀ ਮੋਦੀ 17 ਨੂੰ ਕਰਨਗੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਆਧੁਨਿਕ ਮਾਧਿਅਮ ਰਾਹੀਂ ਉਦਘਾਟਨ

Ad Position 21
No active advertisement
ਅਜੀਤ ਡੈਸਕ 15-07-2026
ਸ੍ਰੀ ਅਨੰਦਪੁਰ ਸਾਹਿਬ, 14 ਜੁਲਾਈ (ਜੇ ਐਸ ਨਿੱਕੂਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੀਨੀਕਰਨ ਕੀਤੇ ਗਏ, ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਸਮੇਤ ਪੰਜਾਬ ਦੇ ਹੋਰ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਮਾਧਿਅਮ ਰਾਹੀਂ ਉਦਘਾਟਨ ਕਰਨਗੇ।ਇਹ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਆਧੁਨਿਕੀਕਰਨ ਕਰਕੇ ਇਸ ਨੂੰ ਨਵੀਂ ਦਿੱਖ ਦਿੱਤੀ ਗਈ ਹੈ। ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਇਲਾਕੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਗਮ 17 ਜੁਲਾਈ ਨੂੰ ਦੁਪਹਿਰ 3 ਵਜੇ ਹੋਵੇਗਾ। ਇਸ ਮੌਕੇ ਦੀਆਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਡਾ. ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਦੇ ਮੱਦੇਨਜ਼ਰ ਭਾਜਪਾ ਵਲੋਂ 15 ਅਤੇ 16 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਛੇ ਮੰਡਲਾਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ 30 ਥਾਵਾਂ ਦੀ ਚੋਣ ਕੀਤੀ ਗਈ ਹੈ। ਜਿੱਥੇ ਪਾਰਟੀ ਦੇ ਆਗੂ, ਵਰਕਰ ਅਤੇ ਕੌਂਸਲਰ ਸਫ਼ਾਈ ਸੇਵਾ ਨਿਭਾਉਣਗੇ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਵੱਛ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਾਜਪਾ ਵਰਕਰ ਸਫ਼ਾਈ ਮੁਹਿੰਮ ਰਾਹੀਂ ਉਨ੍ਹਾਂ ਦਾ ਸਵਾਗਤ ਕਰਨਗੇ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਸਮਾਗਮ ਨਾਲ ਜੁੜਨ ਦੀ ਅਪੀਲ ਵੀ ਕੀਤੀ।ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪ੍ਰਿੰਸ, ਗੁਰਚਰਨ ਸਿੰਘ ਸ਼ਾਦੀ, ਮੋਹਿਤ ਸ਼ਰਮਾ, ਕ੍ਰਿਸ਼ਨ ਕੁਮਾਰ ਅੱਤਰੀ, ਵਰਿੰਦਰ ਵਿੱਕੀ, ਵਿਵੇਕ ਸ਼ਰਮਾ, ਪ੍ਰਦੀਪ ਸ਼ਰਮਾ, ਰੰਗਾ ਪਰਾਸ਼ਰ, ਸਾਹਿਲ ਸ਼ਰਮਾ, ਜਗਦੀਪ ਚੰਦ, ਬਾਲ ਕਿਸ਼ਨ ਸ਼ਰਮਾ, ਪੱਪੂ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਨੇ ਗਰਭਵਤੀ ਮਹਿਲਾਵਾਂ ਲਈ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਲਵਾਂ ’ਚ ‘ਸਤਲੁਜ’ ਫ਼ਿਲਮ ਦਿਖਾਈ
Ad Position 24
No active advertisement