ਮੋਰਿੰਡਾ, 14 ਜੁਲਾਈ (ਪ੍ਰਿਤਪਾਲ ਸਿੰਘ)-ਮਿਸ਼ਨ ਆਸਰਾ ਸੋਸਾਇਟੀ ਪੰਜਾਬ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਕਾਈਨੌਰ ਦੇ ਵਿਦਿਆਰਥੀਆਂ ਨੂੰ ਕਾਪੀਆਂ, ਪੈੱਨ, ਪੈਨਸਿਲਾਂ ਆਦਿ ਸਟੇਸ਼ਨਰੀ ਦਾ ਸਨਮਾਨ ਦਿੱਤਾ ਗਿਆ। ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਪੀ.ਏ.ਡੀ.ਬੀ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਹਰਮਿੰਦਰ ਸਿੰਘ ਲੱਕੀ, ਯੂਥ ਆਗੂ ਬਿਕਰਮਜੀਤ ਸਿੰਘ ਵਿੱਕੀ, ਮਨਜੀਤ ਸਿੰਘ ਗਰੇਵਾਲ ਕੁਰਾਲੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਮਿਸ਼ਨ ਆਸਰਾ ਸੋਸਾਇਟੀ ਦੇ ਇਸ ਉਦਮ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਦਦ ਸੱਚੀ ਦੇਸ਼ ਭਗਤੀ ਹੈ, ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ। ਉਨ੍ਹਾਂ ਮਿਸ਼ਨ ਆਸਰਾ ਸੋਸਾਇਟੀ ਅਤੇ ਸਕੂਲ ਦੇ ਪ੍ਰਬੰਧਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਵਿਸ਼ਵਾਸ ਦਿੱਤਾ। ਇਸ ਮੌਕੇ ਯੂਥ ਆਗੂ ਗੁਰਜੰਟ ਸਿੰਘ ਧਨੌਰੀ, ਗੁਰਿੰਦਰ ਪਾਲ ਸਿੰਘ, ਮਨਦੀਪ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਹਰਦੀਪ ਸਿੰਘ ਆਦਿ ਹਾਜ਼ਰ ਸਨ।