14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਗਿਆਨ ਵਿਭਾਗ ਵਲੋਂ ਆਈ. ਬੀ. ਐੱਮ. ਦੇ ਸਹਿਯੋਗ ਨਾਲ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 16-07-2026
ਸ੍ਰੀ ਅਨੰਦਪੁਰ ਸਾਹਿਬ, 15 ਜੁਲਾਈ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਵਿਗਿਆਨ ਵਿਭਾਗ ਵਲੋਂ ਸੀ.ਐੱਸ.ਆਰ. ਬਾਕਸ ਫਾਊਂਡੇਸ਼ਨ ਨਾਲ ਇੱਕ ਅਹਿਮ ਦਸਤਾਵੇਜ਼ ਤੇ ਸਾਇਨ ਕੀਤੇ ਗਏ। ਇਸ ਮੌਕੇ ਆਈ. ਬੀ. ਐੱਮ. ਦੇ ਹੁਨਰ ਨਿਰਮਾਣ ਪ੍ਰੋਗਰਾਮ ਤਹਿਤ ‘ਵਿਸ਼ਵ ਹੁਨਰ’ ਦਿਵਸ ਦੇ ਸਬੰਧ ਵਿਚ ਇੱਕ ਰੋਜ਼ਾ ਵਰਕਸ਼ਾਪ ਵੀ ਕਰਵਾਈ ਗਈ। ਇਸ ਵਰਕਸ਼ਾਪ ਵਿਚ ਕੰਪਿਊਟਰ ਵਿਗਿਆਨ ਸਾਇੰਸ ਵਿਭਾਗ ਦੀਆਂ ਅੰਡਰ ਗ੍ਰੈਜੂਏਟ ਕਲਾਸਾਂ ਦੇ ਲਗਭਗ 150 ਵਿਦਿਆਰਥੀਆਂ ਵਲੋਂ ਭਾਗ ਲਿਆ।ਸਮਾਗਮ ਵਿਚ ਫਾਊਂਡੇਸ਼ਨ ਦੀ ਐਸੋਸੀਏਟ ਮੈਨੇਜਰ ਰੀਤੂ ਠਾਕੁਰ ਵਲੋਂ ਵਿਸ਼ਾ ਮਾਹਿਰ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਈ. ਬੀ. ਐੱਮ. ਦੇ ਹੁਨਰ ਨਿਰਮਾਣ ਪ੍ਰੋਗਰਾਮ ਸਬੰਧੀ ਕਿਹਾ ਕਿ ਇਸ ਰਾਹੀਂ ਨੌਜਵਾਨ ਆਪਣੇ ਹੁਨਰਾਂ ਨੂੰ ਨਿਖਾਰ ਕੇ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਦੇ ਹਨ।ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੀ ਆਈ. ਬੀ. ਐੱਮ. ਹੁਨਰ ਨਿਰਮਾਣ ਪੋਰਟਲ ‘ਤੇ ਰਜਿਸਟ੍ਰੇਸ਼ਨ ਵੀ ਕਰਵਾਈ ਗਈ। ਇਸ ਪੋਰਟਲ ‘ਤੇ ਬਨਾਵਟੀ ਗਿਆਨ, ਡਾਟਾ ਵਿਗਿਆਨ, ਸਾਈਬਰ ਸੁਰੱਖਿਆ ਅਤੇ ਹੋਰ ਆਧੁਨਿਕ ਵਿਸ਼ਿਆਂ ਨਾਲ ਸਬੰਧਿਤ 85 ਹਜ਼ਾਰ ਤੋਂ ਵੱਧ ਮੁਫ਼ਤ ਕੋਰਸ ਉਪਲਬਧ ਹਨ, ਜਿਨ੍ਹਾਂ ਦੇ ਸਰਟੀਫਿਕੇਟ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਨਵੀਆਂ ਤਕਨੀਕਾਂ ਦਾ ਗਿਆਨ ਅਤੇ ਵਿਹਾਰਕ ਹੁਨਰ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਸਮੇਂ ਦੀਆਂ ਲੋੜਾਂ ਅਨੁਸਾਰ ਸਿੱਖਿਆ ਅਤੇ ਹੁਨਰ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਦੇ ਯੋਗ ਬਣ ਸਕਣ।ਕੰਪਿਊਟਰ ਵਿਗਿਆਨ ਵਿਭਾਗ ਦੇ ਮੁਖੀ ਡਾ. ਸੁਰੇਂਦਰ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਵਿਚ ਨਵੀਂ ਤਕਨਾਲੋਜੀ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ।ਇਸ ਇਸ ਮੌਕੇ ਕੋਆਰਡੀਨੇਟਰ ਪ੍ਰੋ. ਅਮਨਦੀਪ ਕੌਰ, ਡਾ. ਕਮਲਦੀਪ ਕੌਰ, ਪ੍ਰੋ. ਆਸਿਮਾ, ਪ੍ਰੋ. ਜਯੋਤੀ ਚੌਧਰੀ, ਪ੍ਰੋ. ਕਰਮਜੀਤ ਕੌਰ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਭੱਠਲ ਟਰਾਂਸਪੋਰਟ ਏਕਤਾ ਲਾਈਨ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਬਣੇ ਅਗਲੀ ਖ਼ਬਰ ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਸ੍ਰੀ ਅਨੰਦਪੁਰ ਸਾਹਿਬ ਦਾ ਸਨਮਾਨ
Ad Position 24